Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...

Wait 5 sec.

Congress Party: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਾਂਗਰਸ ਹਾਈਕਮਾਨ ਵੱਲੋਂ ਅਚਾਨਕ ਵੱਡਾ ਫੇਰਬਦਲ ਕੀਤਾ ਗਿਆ ਹੈ। ਦਰਅਸਲ, ਕਾਂਗਰਸ ਪਾਰਟੀ ਨੇ ਤਮਿਲਨਾਡੂ ਵਿੱਚ ਸੰਗਠਨ ਨੂੰ ਮਜ਼ਬੂਤ ਕਰਦੇ ਹੋਏ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਵੱਲੋਂ ਬੀ. ਮਣਿਕਮ ਟੈਗੋਰ ਨੂੰ ਤਮਿਲਨਾਡੂ ਪ੍ਰਦੇਸ਼ ਕਾਂਗਰਸ ਕਮੇਟੀ (TNPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਇਹ ਜਾਣਕਾਰੀ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇ. ਸੀ. ਵੇਣੁਗੋਪਾਲ ਵੱਲੋਂ ਦਿੱਤੀ ਗਈ ਹੈ।ਪਾਰਟੀ ਨੇ ਇਸ ਮੌਕੇ 'ਤੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਕੇ. ਸੇਲਵਾਪੇਰੁਨਥਗਾਈ ਦੇ ਯੋਗਦਾਨ ਦੀ ਵੀ ਸਰਾਹਨਾ ਕਰਦੇ ਹੋਏ ਉਨ੍ਹਾਂ ਦੀਆਂ ਸੇਵਾਵਾਂ ਲਈ ਧੰਨਵਾਦ ਪ੍ਰਗਟਾਇਆ। ਜਾਣਕਾਰੀ ਲਈ ਦੱਸ ਦੇਈਏ ਕਿ ਕਾਂਗਰਸ ਦਾ ਇਹ ਕਦਮ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਤਮਿਲਨਾਡੂ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਜੋਂ ਦੇਖਿਆ ਜਾ ਰਿਹਾ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।