Police Transfers News: ਪੁਲਿਸ ਵਿਭਾਗ ਵਿਚਾਲੇ ਇਸ ਸਮੇਂ ਤਰਥੱਲੀ ਮੱਚੀ ਹੋਈ ਹੈ, ਜਾਣਕਾਰੀ ਲਈ ਦੱਸ ਦੇਈਏ ਕਿ ਸੀਨੀਅਰ ਆਈਏਐੱਸ ਅਫਸਰਾਂ ਦੇ ਅਚਾਨਕ ਤਬਾਦਲੇ ਕੀਤੇ ਗਏ ਹਨ, ਇਸ ਸੰਬੰਧੀ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਦਰਅਸਲ, ਸਰਕਾਰ ਵੱਲੋਂ ਤਿੰਨ ਆਈ.ਏ.ਐਸ. (IAS) ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹਰਿਆਣਾ ਸਰਕਾਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਇੱਥੇ ਵੇਖੋ ਲਿਸਟ...ਕੇਂਦਰ ਸਰਕਾਰ ਤੋਂ ਡੈਪੂਟੇਸ਼ਨ ਪੂਰਾ ਕਰਕੇ ਹਰਿਆਣਾ ਵਾਪਸ ਆਏ 2008 ਬੈਚ ਦੇ ਆਈਏਐਸ ਅਧਿਕਾਰੀ ਨਿਖਿਲ ਗਜਰਾਜ, ਨੂੰ ਹਰਿਆਣਾ ਦਾ ਡਾਇਰੈਕਟਰ ਜਨਰਲ ਆਫ਼ ਸਟੇਟ ਟ੍ਰਾਂਸਪੋਰਟ ਨਿਯੁਕਤ ਕੀਤਾ ਗਿਆ ਹੈ। ਉਹ 2012 ਬੈਚ ਦੇ ਆਈਏਐਸ ਅਧਿਕਾਰੀ ਧੀਰੇਂਦਰ ਖੜਗਟਾ ਦੀ ਥਾਂ ਲੈਣਗੇ।2011 ਬੈਚ ਦੇ ਆਈਏਐਸ ਅਧਿਕਾਰੀ ਮੁਕੁਲ ਕੁਮਾਰ ਹੁਣ ਸਮਾਜਿਕ ਨਿਆਂ, ਸਸ਼ਕਤੀਕਰਨ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ, ਅਤੇ ਅੰਤਯੋਦਿਆ ਵਿਭਾਗਾਂ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਉਣਗੇ। ਉਨ੍ਹਾਂ ਨੂੰ ਮੁੱਖ ਮੰਤਰੀ ਅੰਤਯੋਦਿਆ ਪਰਿਵਾਰ ਉਤਥਾਨ ਯੋਜਨਾ ਦਾ ਮਿਸ਼ਨ ਡਾਇਰੈਕਟਰ ਵੀ ਨਿਯੁਕਤ ਕੀਤਾ ਗਿਆ ਹੈ।ਮੁਕੁਲ ਕੁਮਾਰ ਗੁਰੂਗ੍ਰਾਮ ਮੈਟਰੋ ਰੇਲ ਲਿਮਟਿਡ ਦੇ ਪ੍ਰਬੰਧ ਨਿਰਦੇਸ਼ਕ ਦਾ ਵਾਧੂ ਚਾਰਜ ਵੀ ਸੰਭਾਲਣਗੇ। ਉਨ੍ਹਾਂ ਨੂੰ ਪ੍ਰਾਹੁਣਚਾਰੀ ਵਿਭਾਗ ਦੇ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।ਇਸ ਦੌਰਾਨ, 2013 ਬੈਚ ਦੇ ਆਈਏਐਸ ਅਧਿਕਾਰੀ ਅਤੇ ਮੁੱਖ ਮੰਤਰੀ ਦੇ ਡਿਪਟੀ ਪ੍ਰਿੰਸੀਪਲ ਸਕੱਤਰ-II ਅਜੈ ਕੁਮਾਰ ਨੂੰ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ (HSVP), ਪੰਚਕੂਲਾ ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਹਰਿਆਣਾ ਮਾਸ ਰੈਪਿਡ ਟ੍ਰਾਂਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਪ੍ਰਬੰਧ ਨਿਰਦੇਸ਼ਕ ਦੀ ਵਾਧੂ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।ਸਰਕਾਰ ਦੇ ਇਸ ਫੇਰਬਦਲ ਵਿੱਚ, ਤਿੰਨਾਂ ਅਧਿਕਾਰੀਆਂ ਦੀਆਂ ਮੌਜੂਦਾ ਜ਼ਿੰਮੇਵਾਰੀਆਂ ਬਦਲ ਦਿੱਤੀਆਂ ਗਈਆਂ ਹਨ ਅਤੇ ਸ਼ਹਿਰੀ ਵਿਕਾਸ, ਆਵਾਜਾਈ, ਸਮਾਜਿਕ ਨਿਆਂ ਅਤੇ ਮੈਟਰੋ ਨਾਲ ਸਬੰਧਤ ਮਹੱਤਵਪੂਰਨ ਵਿਭਾਗਾਂ ਵਿੱਚ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।