ਬਿਹਾਰ ਦੇ ਭਾਗਲਪੁਰ ਵਿੱਚ ਸੋਮਵਾਰ (21 ਸਤੰਬਰ, 2026) ਨੂੰ ਇੱਕ ਤਲਾਅ ਵਿੱਚ ਛੇ ਬੱਚੇ ਡੁੱਬ ਗਏ। ਇਹ ਘਟਨਾ ਸੁਲਤਾਨਗੰਜ ਥਾਣਾ ਖੇਤਰ ਵਿੱਚ ਵਾਪਰੀ ਹੈ। ਬੱਚੇ ਤਰੈਟਾ ਬਹਿਆਰ ਵਿੱਚ ਸਥਿਤ ਇੱਕ ਤਲਾਅ ਵਿੱਚ ਨਹਾ ਰਹੇ ਸਨ। ਹਾਦਸੇ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕਾਂ ਵਿੱਚ ਤਿੰਨ ਮੁੰਡੇ ਅਤੇ ਤਿੰਨ ਕੁੜੀਆਂ ਸ਼ਾਮਲ ਹਨ।ਮ੍ਰਿਤਕਾਂ ਦੀ ਪਛਾਣ ਜੋਤੀ ਕੁਮਾਰੀ, ਮੀਨਾਕਸ਼ੀ ਕੁਮਾਰੀ, ਆਯੁਸ਼ ਕੁਮਾਰ, ਰਾਹੁਲ ਕੁਮਾਰ, ਪੂਜਾ ਕੁਮਾਰੀ ਅਤੇ ਵਿਕਾਸ ਕੁਮਾਰ ਵਜੋਂ ਹੋਈ ਹੈ, ਸਾਰੇ ਵਿਸ਼ਨੂੰ ਟੋਲਾ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਬੱਚੇ ਕਰਮਾ-ਧਰਮਾ ਤਿਉਹਾਰ ਮੌਕੇ ਤਲਾਅ ਵਿੱਚ ਨਹਾਉਣ ਗਏ ਸਨ। ਉਹ ਸਾਰੇ ਇਕੱਠੇ ਸਨ, ਜਿਸ ਵੇਲੇ ਇੱਕ ਬੱਚਾ ਅਚਾਨਕ ਡੂੰਘੇ ਪਾਣੀ ਵਿੱਚ ਚਲਾ ਗਿਆ। ਉਸਨੂੰ ਡੁੱਬਦਾ ਦੇਖ ਕੇ, ਬਾਕੀਆਂ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕਰਨ ਲਈ ਪਾਣੀ ਵਿੱਚ ਛਾਲ ਮਾਰ ਦਿੱਤੀ, ਜਿਸ ਕਾਰਨ ਇਹ ਘਟਨਾ ਵਾਪਰੀ।ਡੁੱਬਣ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਰਿਸ਼ਤੇਦਾਰ ਮੌਕੇ 'ਤੇ ਪਹੁੰਚੇ। ਸਾਰੇ ਬੱਚੇ ਵੱਖ-ਵੱਖ ਪਰਿਵਾਰਾਂ ਨਾਲ ਸਬੰਧਤ ਸਨ। ਸਥਾਨਕ ਲੋਕਾਂ ਨੇ ਬੱਚਿਆਂ ਨੂੰ ਤਲਾਅ ਵਿਚੋਂ ਬਾਹਰ ਕੱਢਿਆ। ਸੂਚਨਾ ਮਿਲਣ 'ਤੇ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਪਹੁੰਚ ਗਏ।ਛੱਪੜ ਵਿੱਚੋਂ ਕੱਢਣ ਤੋਂ ਬਾਅਦ, ਸਾਰੇ ਬੱਚਿਆਂ ਨੂੰ ਤੁਰੰਤ ਰੈਫਰਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇੱਕੋ ਸਮੇਂ ਛੇ ਬੱਚਿਆਂ ਦੀ ਮੌਤ ਦੀ ਖ਼ਬਰ ਨੇ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਰਮਾ-ਧਰਮਾ ਤਿਉਹਾਰ ਨੂੰ ਲੈਕੇ ਜੋਸ਼ ਨਾਲ ਭਰੇ ਲੋਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਇਸ ਦੁਖਾਂਤ ਤੋਂ ਬਾਅਦ, ਬੱਚਿਆਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੂਰਾ ਹਾਲ ਹੈ। ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਇਸ ਸਮੇਂ ਦੁਖਾਂਤ ਬਾਰੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।