ਦਿੱਲੀ ਫਿਰ ਸ਼ਰਮਸਾਰ! ਛੇਵੀਂ ਕਲਾਸ ਨੂੰ ਬੰਧਕ ਬਣਾ ਕੇ ਕੀਤਾ ਰੇਪ, ਸਮਾਨ ਲੈਣ ਗਈ ਸੀ ਬੱਚੀ

Wait 5 sec.

Crime News: ਦਿੱਲੀ ਦੇ ਸਦਰ ਬਾਜ਼ਾਰ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਛੇਵੀਂ ਜਮਾਤ ਦੀ ਕੁੜੀ ਨੂੰ ਇੱਕ ਅੱਧਖੜ ਉਮਰ ਦੇ ਵਿਅਕਤੀ ਨੇ ਬੰਧਕ ਬਣਾ ਕੇ ਬਲਾਤਕਾਰ ਕੀਤਾ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਹੋਇਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਐਫਆਈਆਰ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਦੱਸਿਆ ਜਾ ਰਿਹਾ ਹੈ ਕਿ ਕੁੜੀ ਕੁਝ ਸਾਮਾਨ ਖਰੀਦਣ ਲਈ ਇੱਕ ਦੁਕਾਨ 'ਤੇ ਗਈ ਸੀ। ਦੋਸ਼ੀ ਨੇ ਉਸਨੂੰ ਦੁਕਾਨ ਦੇ ਅੰਦਰ ਬੰਧਕ ਬਣਾ ਕੇ ਉਸ ਨਾਲ ਬਲਾਤਕਾਰ ਕੀਤਾ।16 ਸਤੰਬਰ ਨੂੰ ਵਾਪਰੀ ਘਟਨਾਦਿੱਲੀ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ 16 ਸਤੰਬਰ ਦੀ ਰਾਤ ਨੂੰ ਉਨ੍ਹਾਂ ਨੂੰ ਇੱਕ ਪੀਸੀਆਰ ਕਾਲ ਆਈ ਜਿਸ ਵਿੱਚ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਕਿ ਇੱਕ ਦੁਕਾਨਦਾਰ ਨੇ ਇੱਕ ਨਾਬਾਲਗ ਲੜਕੀ ਨੂੰ ਆਪਣੀ ਦੁਕਾਨ ਵਿੱਚ ਬੰਧਕ ਬਣਾ ਕੇ ਰੱਖਿਆ ਹੈ ਅਤੇ ਉਸਦਾ ਜਿਨਸੀ ਸ਼ੋਸ਼ਣ ਕੀਤਾ ਹੈ। ਸੂਚਨਾ ਮਿਲਣ 'ਤੇ, ਸਦਰ ਬਾਜ਼ਾਰ ਪੁਲਿਸ ਸਟੇਸ਼ਨ ਦੀ ਇੱਕ ਟੀਮ ਮੌਕੇ 'ਤੇ ਪਹੁੰਚੀ। ਮਹਿਲਾ ਪੁਲਿਸ ਸਟੇਸ਼ਨ ਦੀ ਇੱਕ ਟੀਮ ਵੀ ਪਹੁੰਚੀ।ਰਾਤ 11 ਵਜੇ ਦੁਕਾਨ 'ਤੇ ਗਈ ਸੀ ਕੁੜੀਪੁਲਿਸ ਜਾਂਚ ਤੋਂ ਪਤਾ ਲੱਗਿਆ ਕਿ ਨਾਬਾਲਗ ਪੀੜਤਾ ਰਾਤ 11 ਵਜੇ ਦੇ ਕਰੀਬ ਸਕੂਲ ਲਈ ਕੁਝ ਸਮਾਨ ਖਰੀਦਣ ਲਈ ਆਪਣੇ ਘਰੋਂ ਨਿਕਲੀ ਸੀ। ਰਸਤੇ ਵਿੱਚ ਇੱਕ ਦਰਜ਼ੀ ਦੀ ਦੁਕਾਨ ਸੀ। ਦਰਜ਼ੀ ਨੇ ਉਸਨੂੰ ਆਪਣੀ ਦੁਕਾਨ ਵਿੱਚ ਬੁਲਾਇਆ ਅਤੇ ਉਸ ਨਾਲ ਰੇਪ ਕੀਤਾ।ਨਾਬਾਲਗ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਦੀ ਪਛਾਣ ਮਕਸੂਦ ਵਜੋਂ ਹੋਈ ਹੈ। ਮਹਿਲਾ ਪੁਲਿਸ ਸਟੇਸ਼ਨ ਵਿੱਚ ਬੱਚਿਆਂ ਦੇ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਐਕਟ ਦੀਆਂ ਗੰਭੀਰ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ, ਅਤੇ ਦੋਸ਼ੀ ਨੂੰ ਨਿਆਂਇਕ ਹਿਰਾਸਤ ਵਿੱਚ ਲੈ ਲਿਆ ਗਿਆ ਹੈ।