Lawrence Bishnoi: ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿੱਚ, ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਨੂੰ ਲੈ ਕੇ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸਨੇ ਪੁਲਿਸ ਨੂੰ ਵੀ ਹੈਰਾਨ ਕਰ ਦਿੱਤਾ। ਅਖਿਲ ਭਾਰਤੀ ਜਾਟ ਮਹਾਸਭਾ ਦੇ ਯੁਵਾ ਜ਼ਿਲ੍ਹਾ ਪ੍ਰਧਾਨ ਮੁਕੁਲ ਚੌਧਰੀ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ ਆਪਣੀਆਂ ਟਿੱਪਣੀਆਂ ਲਈ ਗੰਭੀਰ ਨਤੀਜੇ ਭੁਗਤਣੇ ਪਏ।ਦੋਸ਼ ਹੈ ਕਿ ਸੋਸ਼ਲ ਮੀਡੀਆ ਰਾਹੀਂ ਇੱਕ ਔਰਤ ਨੇ ਮੁਕੁਲ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਔਰਤ ਨੇ ਆਪਣੀ ਪਛਾਣ ਲਾਰੈਂਸ ਬਿਸ਼ਨੋਈ ਦੀ ਪਤਨੀ ਵਜੋਂ ਦੱਸੀ। ਸ਼ਿਕਾਇਤ ਤੋਂ ਬਾਅਦ ਸ਼ਾਮਲੀ ਪੁਲਿਸ ਨੇ ਮਾਮਲਾ ਦਰਜ ਕਰਕੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦੇ ਇੱਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਾਮਲੀ ਦੇ ਪੁਲਿਸ ਸੁਪਰਡੈਂਟ (ਐੱਸ.ਪੀ.) ਐੱਨ.ਪੀ. ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਜਸਥਾਨ ਦੇ ਜੈਪੁਰ ਨਿਵਾਸੀ ਬਿੰਦੂ ਦੇਵੀ ਵਜੋਂ ਹੋਈ ਹੈ ਅਤੇ ਉਸ ਨੂੰ ਜਾਟ ਨੇਤਾ ਮੁਕੁਲ ਚੌਧਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ।ਪੁੱਛਗਿੱਛ ਵਿੱਚ ਔਰਤ ਨੇ ਇਹ ਦਾਅਵਾ ਕੀਤਾਪੁਲਿਸ ਪੁੱਛਗਿੱਛ ਦੌਰਾਨ, ਔਰਤ ਨੇ ਦਾਅਵਾ ਕੀਤਾ ਕਿ ਉਹ ਪਿਛਲੇ 8 ਸਾਲਾਂ ਤੋਂ ਗੁਪਤ ਰੂਪ ਵਿੱਚ ਲਾਰੈਂਸ ਬਿਸ਼ਨੋਈ ਨੂੰ ਆਪਣਾ ਪਤੀ ਮੰਨਦੀ ਸੀ। ਦਰਅਸਲ, ਅੰਕਿਤ ਬਾਲਿਆਨ ਕਤਲ ਕਾਂਡ ਨੂੰ ਲੈ ਕੇ ਇਨ੍ਹੀਂ ਦਿਨੀਂ ਸ਼ਾਮਲੀ ਵਿੱਚ ਕਾਫ਼ੀ ਜਨਤਕ ਰੋਸ ਹੈ। ਇਸ ਦੌਰਾਨ, ਆਲ ਇੰਡੀਆ ਜਾਟ ਮਹਾਸਭਾ ਦੇ ਯੁਵਾ ਜ਼ਿਲ੍ਹਾ ਪ੍ਰਧਾਨ ਅਤੇ ਜੰਡੇਰੀ ਪਿੰਡ ਦੇ ਨਿਵਾਸੀ ਮੁਕੁਲ ਚੌਧਰੀ ਨੇ ਅੰਕਿਤ ਕਤਲ ਕਾਂਡ ਨੂੰ ਲੈ ਕੇ ਇੱਕ ਨਿੱਜੀ ਯੂਟਿਊਬ ਚੈਨਲ ਨਾਲ ਇੰਟਰਵਿਊ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ ਟਿੱਪਣੀਆਂ ਕੀਤੀਆਂ ਸੀ।ਪੁਲਿਸ ਦੇ ਅਨੁਸਾਰ, ਇਹ ਵੀਡੀਓ ਰਾਜਸਥਾਨ ਦੇ ਜੈਪੁਰ ਦੀ ਰਹਿਣ ਵਾਲੀ ਬਿੰਦੂ ਨਾਮ ਦੀ ਇੱਕ ਔਰਤ ਨੇ ਦੇਖੀ ਸੀ। ਵੀਡੀਓ ਦੇਖਣ ਤੋਂ ਬਾਅਦ, ਔਰਤ ਕਥਿਤ ਤੌਰ 'ਤੇ ਗੁੱਸੇ ਵਿੱਚ ਆ ਗਈ ਅਤੇ ਸੋਸ਼ਲ ਮੀਡੀਆ ਮੈਸੇਂਜਰ ਰਾਹੀਂ ਮੁਕੁਲ ਚੌਧਰੀ ਨੂੰ ਧਮਕੀ ਦਿੱਤੀ। ਔਰਤ ਨੇ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਦੀ ਪਤਨੀ ਹੋਣ ਦਾ ਦਾਅਵਾ ਕੀਤਾ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।