Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਸ਼ਰੇਆਮ ਕਤਲ, ਭਤੀਜੇ ਨੇ ਹੀ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ...

Wait 5 sec.

Big News: ਲੋਕਾਂ ਵਿਚਾਲੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਦਰਅਸਲ, ਹਾਜੀਪੁਰ ਦੇ ਮੁਹੱਲਾ ਪੜਾ ਵਿਖੇ ਇੱਕ ਸੇਵਾਮੁਕਤ ਅਧਿਆਪਕ ਦਾ ਉਸਦੇ ਆਪਣੇ ਹੀ ਭਤੀਜੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਹਿੰਦਰ ਸਿੰਘ ਪੁੱਤਰ ਦੀਵਾਨ ਚੰਦ, ਵਾਸੀ ਮੁਹੱਲਾ ਪੜਾ ਵਜੋਂ ਹੋਈ ਹੈ, ਜੋ ਕਿ ਮੌਜੂਦਾ ਸਮੇਂ ਪਿੰਡ ਦੇ ਲੰਬੜਦਾਰ ਵੀ ਸਨ।ਜਾਣੋ ਕਿਵੇਂ ਕੀਤਾ ਹਮਲਾ?ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਦੇਰ ਸ਼ਾਮ ਮਹਿੰਦਰ ਸਿੰਘ ਆਪਣੇ ਘਰ ਦੇ ਬਾਹਰ ਖੜ੍ਹੇ ਸਨ, ਤਾਂ ਅਚਾਨਕ ਉਨ੍ਹਾਂ ਦੇ ਭਤੀਜੇ ਨੇ ਤੇਜ਼ਧਾਰ ਹਥਿਆਰ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਹਮਲਾਵਰ ਨੇ ਉਨ੍ਹਾਂ ਦੀ ਗਰਦਨ ਅਤੇ ਮੂੰਹ 'ਤੇ ਕਈ ਵਾਰ ਕੀਤੇ। ਘਟਨਾ ਬਾਰੇ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕਾਂ ਨੇ ਲੰਬੜਦਾਰ ਮਹਿੰਦਰ ਸਿੰਘ ਨੂੰ ਤੁਰੰਤ ਹਾਜੀਪੁਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਐੱਚ.ਓ. ਹਰਪ੍ਰੇਮ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।