Delhi Cylinder Blast : ਦਿੱਲੀ 'ਚ ਸਿਲੰਡਰ ਫੱਟਣ ਨਾਲ ਧਮਾਕਾ, ਇੱਕ ਵਿਅਕਤੀ ਦੀ ਮੌਤ , ਕਈ ਲੋਕ ਗੰਭੀਰ ਜ਼ਖਮੀ

Wait 5 sec.

Delhi Cylinder Blast : ਦਿੱਲੀ ਦੇ ਓਖਲਾ ਫੇਜ਼-1 ਇਲਾਕੇ ਵਿੱਚ ਕਮਿਊਨਿਟੀ ਹਾਲ ਨੇੜੇ ਸਿਲੰਡਰ ਧਮਾਕੇ ਦੀ ਘਟਨਾ ਨਾਲ ਹੜਕੰਪ ਮਚ ਗਿਆ। ਧਮਾਕੇ ਦੀ ਸੂਚਨਾ ਮਿਲਦੇ ਹੀ ਦਮਕਲ ਵਿਭਾਗ ਦੀਆਂ ਚਾਰ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਹੈ, ਜਦਕਿ ਕਈ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।ਘਟਨਾ ਦੀ ਜਾਣਕਾਰੀ ਸਵੇਰੇ 10 ਵਜ ਕੇ 47 ਮਿੰਟ ’ਤੇ ਫਾਇਰ ਵਿਭਾਗ ਨੂੰ ਫੋਨ ਰਾਹੀਂ ਮਿਲੀ। ਸੂਚਨਾ ਮਿਲਦੇ ਹੀ ਫਾਇਰ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਆਪਣੀਆਂ ਟੀਮਾਂ ਓਖਲਾ ਫੇਜ਼-1 ਇਲਾਕੇ ਵਿੱਚ ਭੇਜ ਦਿੱਤੀਆਂ। ਕੁਝ ਹੀ ਸਮੇਂ ਵਿੱਚ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ, ਤਾਂ ਜੋ ਅੱਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਹੋਰ ਨੁਕਸਾਨ ਤੋਂ ਬਚਾਅ ਹੋ ਸਕੇ।ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਆਕਸੀਜਨ ਸਿਲੰਡਰ ਕਾਰਨ ਹੋਇਆ। ਆਕਸੀਜਨ ਸਿਲੰਡਰ ਆਮ ਤੌਰ ’ਤੇ ਹਸਪਤਾਲਾਂ, ਨਰਸਿੰਗ ਹੋਮ ਜਾਂ ਹੋਰ ਮੈਡੀਕਲ ਜ਼ਰੂਰਤਾਂ ਲਈ ਵਰਤੇ ਜਾਂਦੇ ਹਨ। ਜੇਕਰ ਇਨ੍ਹਾਂ ਦੀ ਸਹੀ ਤਰੀਕੇ ਨਾਲ ਦੇਖਭਾਲ ਨਾ ਕੀਤੀ ਜਾਵੇ ਤਾਂ ਅੰਦਰ ਦਬਾਅ ਵਧਣ ਕਾਰਨ ਧਮਾਕੇ ਦਾ ਖ਼ਤਰਾ ਰਹਿੰਦਾ ਹੈ।ਹਾਦਸੇ ਦੇ ਸਮੇਂ ਕਮਿਊਨਿਟੀ ਹਾਲ ਨੇੜੇ ਮੌਜੂਦ ਇੱਕ ਵਿਅਕਤੀ ਧਮਾਕੇ ਦੀ ਲਪੇਟ ਵਿੱਚ ਆ ਗਿਆ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਭੇਜਿਆ ਗਿਆ।ਫਿਲਹਾਲ ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਫਾਇਰ ਕਰਮਚਾਰੀ ਇਲਾਕੇ ਦਾ ਜਾਇਜ਼ਾ ਲੈ ਰਹੇ ਹਨ, ਤਾਂ ਜੋ ਧਮਾਕੇ ਦੀ ਅਸਲ ਵਜ੍ਹਾ ਦਾ ਪਤਾ ਲਗਾਇਆ ਜਾ ਸਕੇ ਅਤੇ ਇਹ ਯਕੀਨੀ ਬਣਾਇਆ ਜਾ ਸਕੇ ਕਿ ਅੱਗੇ ਕਿਸੇ ਤਰ੍ਹਾਂ ਦਾ ਹੋਰ ਖ਼ਤਰਾ ਨਾ ਹੋਵੇ।ਇਹ ਇਲਾਕਾ ਓਖਲਾ ਉਦਯੋਗਿਕ ਖੇਤਰ ਦੇ ਨੇੜੇ ਪੈਂਦਾ ਹੈ, ਜਿੱਥੇ ਕਈ ਛੋਟੀਆਂ-ਵੱਡੀਆਂ ਫੈਕਟਰੀਆਂ ਅਤੇ ਵਪਾਰਕ ਗਤੀਵਿਧੀਆਂ ਚੱਲਦੀਆਂ ਹਨ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਘਟਨਾ ਸਥਾਨ ’ਤੇ ਮੌਜੂਦ ਹਨ ਅਤੇ ਸਥਿਤੀ ’ਤੇ ਨਜ਼ਰ ਰੱਖ ਰਹੀਆਂ ਹਨ। ਸਥਾਨਕ ਲੋਕਾਂ ਨੇ ਦੱਸਿਆ ਕਿ ਕਈ ਸਿਲੰਡਰ ਇੱਕ ਗੱਡੀ ਵਿੱਚ ਲੱਦ ਕੇ ਲਿਆਂਦੇ ਗਏ ਸਨ ਅਤੇ ਉਨ੍ਹਾਂ ਨੂੰ ਉਤਾਰਿਆ ਜਾ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਇਮਾਰਤ ਦੇ ਸ਼ੀਸ਼ੇ ਵੀ ਟੁੱਟ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮ੍ਰਿਤਕ ਦੀ ਲਾਸ਼ ਦੇ ਟੁਕੜੇ-ਟੁਕੜੇ ਹੋ ਗਏ ਅਤੇ ਉਨ੍ਹਾਂ ਦਾ ਪਤਾ ਲਗਾਉਣਾ ਮੁਸ਼ਕਲ ਹੋ ਰਿਹਾ ਹੈ।