Transfer News: ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਕਈ ਸੂਬਿਆਂ ਵਿੱਚ ਸੀਨੀਅਰ ਅਫਸਰਾਂ ਦੇ ਵੱਡੇ ਪੱਧਰ ਉੱਪਰ ਤਬਾਦਲੇ ਕੀਤੇ ਗਏ ਹਨ। ਇਸ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਜੰਮੂ ਜ਼ੋਨ ਵਿੱਚ 6 ਇੰਸਪੈਕਟਰਾਂ ਸਮੇਤ 23 ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (IGP) ਤੇਜਿੰਦਰ ਸਿੰਘ ਨੇ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ ਹਨ। ਕਰਮਚਾਰੀਆਂ ਨੂੰ ਜੰਮੂ-ਕਸ਼ਮੀਰ, ਰਾਜੌਰੀ-ਪੂੰਛ, ਡੋਡਾ-ਕਿਸ਼ਤਵਾੜ-ਰਾਮਬਨ ਅਤੇ ਊਧਮਪੁਰ-ਰਿਆਸੀ ਰੇਂਜਾਂ ਵਿੱਚ ਨਵੇਂ ਕੰਮ ਸੌਂਪੇ ਗਏ ਹਨ। ਸਾਰਿਆਂ ਨੂੰ ਤੁਰੰਤ ਆਪਣੀਆਂ ਡਿਊਟੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।ਤਬਾਦਲੇ ਕੀਤੇ ਗਏ 6 ਇੰਸਪੈਕਟਰਾਂ ਵਿੱਚ ਨਜ਼ੀਰ ਅਹਿਮਦ, ਰਾਜੇਸ਼ ਥਾਪਾ, ਰਾਜੀਵ ਸ਼ਰਮਾ, ਵੇਦ ਪ੍ਰਕਾਸ਼, ਆਸ਼ੀਸ਼ ਸਾਗਰ ਅਤੇ ਅਰੁਣ ਭਗਤ ਸ਼ਾਮਲ ਹਨ। ਨਜ਼ੀਰ ਅਹਿਮਦ ਨੂੰ ਡੋਡਾ-ਕਿਸ਼ਤਵਾੜ-ਰਾਮਬਨ ਰੇਂਜ, ਰਾਜੇਸ਼ ਥਾਪਾ, ਆਸ਼ੀਸ਼ ਸਾਗਰ ਅਤੇ ਅਰੁਣ ਭਗਤ ਨੂੰ ਰਾਜੌਰੀ-ਪੂੰਛ ਰੇਂਜ, ਅਤੇ ਰਾਜੀਵ ਸ਼ਰਮਾ ਅਤੇ ਵੇਦ ਪ੍ਰਕਾਸ਼ ਨੂੰ ਜੰਮੂ ਅਤੇ ਕਸ਼ਮੀਰ ਰੇਂਜ ਵਿੱਚ ਤਾਇਨਾਤ ਕੀਤਾ ਗਿਆ ਹੈ।ਤਬਾਦਲੇ ਲਿਸਟ ਵਿੱਚ 6 ਇੰਸਪੈਕਟਰ, ਇੱਕ ਸਬ-ਇੰਸਪੈਕਟਰ, ਤਿੰਨ ਪ੍ਰੋਬੇਸ਼ਨਰੀ ਸਬ-ਇੰਸਪੈਕਟਰ (ਪੀਐਸਆਈ), ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ), ਦੋ ਹੈੱਡ ਕਾਂਸਟੇਬਲ, ਸੱਤ ਸੀਨੀਅਰ ਗ੍ਰੇਡ ਕਾਂਸਟੇਬਲ, ਦੋ ਕਾਂਸਟੇਬਲ ਅਤੇ ਇੱਕ ਫਾਲੋਅਰ ਸ਼ਾਮਲ ਹਨ। ਪੁਲਿਸ ਕਰਮਚਾਰੀਆਂ ਨੂੰ ਵੱਖ-ਵੱਖ ਰੇਂਜਾਂ ਅਤੇ ਯੂਨਿਟਾਂ ਵਿੱਚ ਤਬਦੀਲ ਕੀਤਾ ਗਿਆ ਹੈ। ਪੀਐਸਆਈ ਗੁਲਸ਼ਨ ਕੁਮਾਰ ਨੂੰ ਜੰਮੂ ਅਤੇ ਕਸ਼ਮੀਰ ਰੇਂਜ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ) ਜੰਮੂ ਨਾਲ ਜੋੜ ਦਿੱਤਾ ਗਿਆ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।