Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...

Wait 5 sec.

Three Gangster Deport: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ (24 ਅਗਸਤ, 2026) ਨੂੰ ਤਿੰਨ ਭਗੌੜੇ ਗੈਂਗਸਟਰਾਂ ਨੂੰ ਭਾਰਤ ਵਿੱਚ ਵਾਪਸ ਲਿਆਏ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੋਂ ਭਗੌੜੇ ਗੈਂਗਸਟਰ ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ, ਜਿਨ੍ਹਾਂ ਨੂੰ ਭਾਰਤੀ ਏਜੰਸੀਆਂ ਨੇ ਮਲੇਸ਼ੀਆ ਵਿੱਚ ਫੜਿਆ ਸੀ ਅਤੇ ਉਨ੍ਹਾਂ ਦੇ ਭਾਰਤ ਹਵਾਲਗੀ ਤੋਂ ਬਾਅਦ, ਤਿੰਨਾਂ ਨੂੰ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।ਦਰਅਸਲ, ਭਾਰਤੀ ਸੁਰੱਖਿਆ ਏਜੰਸੀਆਂ ਨੇ ਮਲੇਸ਼ੀਆ 'ਚ ਲੁਕੇ ਬੰਬੀਹਾ ਗੈਂਗ ਨਾਲ ਸਬੰਧਤ 3 ਖ਼ਤਰਨਾਕ ਭਗੌੜੇ ਗੈਂਗਸਟਰਾਂ ਨੂੰ ਕਾਬੂ ਕਰਕੇ ਭਾਰਤ ਡਿਪੋਰਟ ਕਰਵਾ ਲਿਆ ਹੈ। ਭਾਰਤੀ ਗ੍ਰਹਿ ਮੰਤਰਾਲੇ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਭਾਰਤ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚ ਭੇਜਿਆ ਹੈ। ਡਿਪੋਰਟ ਕੀਤੇ ਗਏ ਗੈਂਗਸਟਰਾਂ ਦੀ ਪਛਾਣ ਜਸਪ੍ਰੀਤ ਸਿੰਘ, ਅਜੇ ਸਿੰਘ ਅਤੇ ਪਵਨਦੀਪ ਸਿੰਘ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਇਹ ਤਿੰਨੋਂ ਗੈਂਗਸਟਰ ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ ਅਤੇ ਜਬਰਨ ਵਸੂਲੀ, ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਲੁਧਿਆਣਾ 'ਚ ਇੱਕ ਗ੍ਰਨੇਡ ਹਮਲੇ ਦੀ ਨਾਕਾਮ ਸਾਜ਼ਿਸ਼ ਦੇ ਮਾਮਲੇ 'ਚ ਭਾਰਤ 'ਚ ਵਾਂਟੇਡ ਹਨ। ਗ੍ਰਹਿ ਮੰਤਰਾਲੇ ਦੇ ਬਿਆਨ ਅਨੁਸਾਰ, ਦੇਸ਼ ਨੂੰ ਸੁਰੱਖਿਅਤ ਬਣਾਉਣ ਦੀ ਮੁਹਿੰਮ ਹੇਠ ਭਾਰਤੀ ਏਜੰਸੀਆਂ ਨੇ ਸਾਲ 2026 ਵਿੱਚ ਹੁਣ ਤੱਕ 51 ਖ਼ਤਰਨਾਕ ਅਪਰਾਧੀਆਂ ਤੇ ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਹੈ।ਕੇਂਦਰੀ ਗ੍ਰਹਿ ਮੰਤਰਾਲੇ ਨੇ ਤਿੰਨਾਂ ਅਪਰਾਧੀਆਂ ਬਾਰੇ ਜਾਣਕਾਰੀ ਦਿੱਤੀਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਫ਼ਤਰ (HMO India) ਨੇ ਇਸ ਸਬੰਧ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਮੰਤਰਾਲੇ ਵਿੱਚ ਤਿੰਨ ਫਰਾਰ ਭਾਰਤੀ ਗੈਂਗਸਟਰਾਂ ਦੇ ਨਾਮ ਦੀ ਜਾਣਕਾਰੀ ਦਿੱਤੀ ਹੈ। ਮੰਤਰਾਲੇ ਨੇ ਕਿਹਾ, 'ਇਹ ਫਰਾਰ ਅਪਰਾਧੀ - ਜਸਪ੍ਰੀਤ ਸਿੰਘ, ਅਜੈ ਸਿੰਘ ਅਤੇ ਪਵਨਦੀਪ ਸਿੰਘ - ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ।' ਇਨ੍ਹਾਂ ਤਿੰਨਾਂ 'ਤੇ ਜਬਰਨ ਵਸੂਲੀ, ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨਾਲ-ਨਾਲ ਕਈ ਹੋਰ ਅਪਰਾਧਾਂ ਦੇ ਦੋਸ਼ ਹਨ, ਜਿਨ੍ਹਾਂ ਵਿੱਚ ਪੰਜਾਬ ਦੇ ਲੁਧਿਆਣਾ ਵਿੱਚ ਨਾਕਾਮ ਗ੍ਰਨੇਡ ਹਮਲਾ ਵੀ ਸ਼ਾਮਲ ਹੈ।ਪੋਸਟ ਵਿੱਚ ਕਿਹਾ ਗਿਆ ਹੈ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਰੱਖਿਅਤ ਅਤੇ ਭਾਰਤ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ, ਸਾਡੀਆਂ ਏਜੰਸੀਆਂ ਨੇ ਇਕੱਲੇ ਹੀ ਇਸ ਸਾਲ 2026 ਵਿੱਚ ਹੀ ਹੁਣ ਤੱਕ 51 ਬਦਨਾਮ ਅਪਰਾਧੀਆਂ ਦੀ ਹਵਾਲਗੀ ਪ੍ਰਕਿਰਿਆ ਨੂੰ ਪੂਰਾ ਕਰਨ ਵਿੱਚ ਸਫਲ ਹੋਈਆਂ ਹਨ।"ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।