Man Kills Two Sisters: ਰਿਸ਼ਤਿਆਂ ਦੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆ ਰਿਹਾ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦਰਅਸਲ, ਪੂਰਾ ਇਲਾਕਾ ਉਸ ਸਮੇਂ ਕੰਬ ਗਿਆ, ਜਦੋਂ ਰੱਖੜੀ ਤੋਂ ਪਹਿਲਾਂ ਉੱਤਰਾਖੰਡ ਦੇ ਹਰਿਦੁਆਰ ਵਿੱਚ ਇੱਕ ਭਰਾ ਨੇ ਆਪਣੀਆਂ ਦੋ ਸਕੀਆਂ ਭੈਣਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ਵਿੱਚ ਇੱਕ ਭੈਣ ਦਾ ਪਤੀ ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ, ਹਾਲਾਂਕਿ ਬਾਅਦ ਵਿੱਚ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।ਦੋ ਸਕੀਆਂ ਭੈਣਾਂ ਦੀ ਗੋਲੀ ਮਾਰ ਕੇ ਹੱਤਿਆਘਟਨਾ ਸਬੰਧੀ ਮਿਲੀ ਜਾਣਕਾਰੀ ਮੁਤਾਬਕ, ਹਰਿਦੁਆਰ ਜ਼ਿਲ੍ਹੇ ਦੇ ਰੁੜਕੀ ਖੇਤਰ ਦੇ ਗੰਗਨਹਰ ਕੋਤਵਾਲੀ ਇਲਾਕੇ ਵਿੱਚ ਰੱਖੜੀ ਤੋਂ ਮਹਿਜ਼ ਤਿੰਨ ਦਿਨ ਪਹਿਲਾਂ ਇੱਕ ਭਰਾ ਨੇ ਆਪਣੀਆਂ ਦੋ ਸਕੀਆਂ ਭੈਣਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਗਿਆ ਹੈ ਕਿ ਪਹਿਲੀ ਵਾਰਦਾਤ ਗਣੇਸ਼ਪੁਰ ਦੀ ਪ੍ਰੀਤ ਵਿਹਾਰ ਕਾਲੋਨੀ ਵਿੱਚ ਹੋਈ, ਜਿੱਥੇ 50 ਸਾਲਾ ਸ਼ਕੁੰਤਲਾ ਨੂੰ ਗੋਲੀ ਮਾਰੀ ਗਈ।ਇਸ ਤੋਂ ਬਾਅਦ ਮੁਲਜ਼ਮ ਨੇ ਆਜ਼ਾਦ ਨਗਰ ਵਿੱਚ ਰਹਿਣ ਵਾਲੀ 48 ਸਾਲਾ ਪੁਸ਼ਪਾ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਗਿਆ ਕਿ ਇਸ ਘਟਨਾ ਵਿੱਚ ਦੋਵਾਂ ਭੈਣਾਂ ਦੀ ਮੌਤ ਹੋ ਗਈ, ਜਦਕਿ ਇੱਕ ਭੈਣ ਦਾ ਪਤੀ ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਵਾਰਦਾਤ ਤੋਂ ਬਾਅਦ ਮੁਲਜ਼ਮ ਭਰਾ ਫਰਾਰ ਹੋ ਗਿਆ ਸੀ। ਪੁਲਿਸ ਉਸ ਦੀ ਭਾਲ ਕਰ ਰਹੀ ਸੀ। ਦੋ ਭੈਣਾਂ ਦੀ ਹੱਤਿਆ ਦੀ ਸੂਚਨਾ ਮਿਲਦੇ ਹੀ ਪੁਲਿਸ ਮਹਿਕਮੇ ਵਿੱਚ ਹੜਕੰਪ ਮਚ ਗਿਆ। ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨਾਂ ਦਾ ਜਾਇਜ਼ਾ ਲਿਆ। ਐਸਪੀ ਦਿਹਾਤ ਸ਼ੇਖਰ ਚੰਦਰ ਸੁਯਾਲ ਦੇ ਮੁਤਾਬਕ, ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਭਰਾ ਨੇ ਹੀ ਦੋਵਾਂ ਭੈਣਾਂ ਨੂੰ ਗੋਲੀ ਮਾਰੀ ਸੀ। ਹੱਤਿਆ ਦੇ ਪਿੱਛੇ ਦੀ ਵਜ੍ਹਾ ਅਜੇ ਸਪੱਸ਼ਟ ਨਹੀਂ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਦੇ ਨਾਲ-ਨਾਲ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਰੱਖੜੀ ਤੋਂ ਠੀਕ ਪਹਿਲਾਂ ਹੋਈ ਇਸ ਸਨਸਨੀਖੇਜ਼ ਵਾਰਦਾਤ ਨੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਝੰਝੋੜ ਕੇ ਰੱਖ ਦਿੱਤਾ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।