Amravati Hospital Fire: ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ 'ਚ ਸੋਮਵਾਰ (24 ਅਗਸਤ) ਤੜਕੇ ਕਰੀਬ 3.30 ਵਜੇ ਇਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ਅਮਰਾਵਤੀ ਦੇ ਸਰਕਾਰੀ ਮਹਿਲਾ ਹਸਪਤਾਲ ਦੇ ਨਵਜੰਮੇ ਬੱਚੇ ਦੇ ਵਾਰਡ ਵਿੱਚ ਭਿਆਨਕ ਅੱਗ ਲੱਗ ਗਈ। ਅੱਗ 'ਚ ਝੁਲਸਣ ਕਾਰਨ 3 ਮਾਸੂਮ ਬੱਚਿਆਂ ਦੀ ਮੌਤ ਹੋ ਗਈ ਹੈ, ਜਦਕਿ 6 ਬੱਚੇ ਜ਼ਖਮੀ ਹੋ ਗਏ ਹਨ।Amravati, Maharashtra: Three newborns died after a fire broke out in the Neonatal Intensive Care Unit (NICU) of Amravati District Women's Hospital at around 3:30 AM. The fire reportedly started following an explosion in a ventilator on the hospital's third floor, where 39… pic.twitter.com/Yde1uEk3W6— IANS (@ians_india) August 24, 2026ਜ਼ਖਮੀ ਬੱਚਿਆਂ ਨੂੰ ਨੇੜਲੇ ਇਕ ਹੋਰ ਸਰਕਾਰੀ ਸੁਪਰ ਸਪੈਸ਼ਲਿਟੀ ਸੈਂਟਰ ਵਿਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਕਿ ਤੜਕੇ 3.30 ਵਜੇ ਨਿਓਨੇਟਲ ਇੰਟੈਂਸਿਵ ਕੇਅਰ ਯੂਨਿਟ (NICU) 'ਚ ਇਕ ਵੈਂਟੀਲੇਟਰ 'ਚ ਅਚਾਨਕ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਇਹ ਅੱਗ ਹਸਪਤਾਲ ਦੀ ਤੀਜੀ ਮੰਜ਼ਿਲ 'ਤੇ ਲੱਗੀ। ਇੱਥੇ ਤਿੰਨ ਕਮਰੇ ਹਨ, ਜਿਨ੍ਹਾਂ ਵਿੱਚ 39 ਬੱਚਿਆਂ ਨੂੰ ਰੱਖਿਆ ਗਿਆ ਹੈ। ਅੱਗ ਲੱਗਦੇ ਹੀ ਡਿਊਟੀ 'ਤੇ ਮੌਜੂਦ ਡਾਕਟਰਾਂ, ਨਰਸਾਂ ਅਤੇ ਸਟਾਫ ਨੇ ਨਵਜੰਮੇ ਬੱਚਿਆਂ ਨੂੰ ਵੈਂਟੀਲੇਟਰ ਤੋਂ ਬਾਹਰ ਕੱਢਿਆ।ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।