Holiday on 11 September: ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਤੰਬਰ ਮਹੀਨੇ ਛੁੱਟੀਆਂ ਦੀ ਝੜੀ ਲੱਗਣ ਵਾਲੀ ਹੈ। ਹੁਣ ਸਰਕਾਰ ਨੇ 11 ਸਤੰਬਰ ਨੂੰ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਦਰਅਸਲ, ਦਿੱਲੀ ਵਿੱਚ 11 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਦੀ ਭਾਜਪਾ ਸਰਕਾਰ ਨੇ 18ਵੇਂ ਬ੍ਰਿਕਸ ਸੰਮੇਲਨ ਦੇ ਮੱਦੇਨਜ਼ਰ ਇਹ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤਹਿਤ, ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ, ਖੁਦਮੁਖਤਿਆਰ ਸੰਸਥਾਵਾਂ ਅਤੇ ਜਨਤਕ ਖੇਤਰ ਦੇ ਅਦਾਰੇ (PSU) ਜਨਤਕ ਛੁੱਟੀ ਮਨਾਉਣਗੇ।ਲਗਾਤਾਰ 3 ਛੁੱਟੀਆਂ ਰਹਿਣਗੀਆਂਪਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਅਨੁਸਾਰ 11 ਸਤੰਬਰ (ਸ਼ੁੱਕਰਵਾਰ) ਨੂੰ ਸਰਕਾਰੀ ਦਫ਼ਤਰ ਬੰਦ ਰਹਿਣਗੇ, ਜਦਕਿ 12 ਅਤੇ 13 ਸਤੰਬਰ ਨੂੰ ਸ਼ਨੀਵਾਰ ਅਤੇ ਐਤਵਾਰ ਦੀ ਨਿਯਮਤ ਛੁੱਟੀ ਹੋਵੇਗੀ।ਜ਼ਿਕਰਯੋਗ ਹੈ ਕਿ 18ਵਾਂ ਬ੍ਰਿਕਸ ਸੰਮੇਲਨ ਅਤੇ 'ਬ੍ਰਿਕਸ ਬਿਜ਼ਨੈੱਸ ਫੋਰਮ' 11 ਤੋਂ 13 ਸਤੰਬਰ 2026 ਤੱਕ ਪ੍ਰਗਤੀ ਮੈਦਾਨ ਸਥਿਤ ਭਾਰਤ ਮੰਡਪਮ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ 'ਚ ਲਗਭਗ 30 ਬ੍ਰਿਕਸ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਆਗੂ, ਅੰਤਰਰਾਸ਼ਟਰੀ ਸੰਸਥਾਵਾਂ ਦੇ ਮੁਖੀ ਅਤੇ ਦੁਨੀਆ ਭਰ ਦੇ ਕਈ ਦੇਸ਼ਾਂ ਦੇ ਕਾਰੋਬਾਰੀ ਹਿੱਸਾ ਲੈਣਗੇ।ਸਾਲ 2026 ਲਈ ਭਾਰਤ ਦੀ ਬ੍ਰਿਕਸ ਮੇਜ਼ਬਾਨੀ ਦੀ ਮੁੱਖ ਥੀਮ “Building for Resilience, Innovation, Cooperation and Sustainability”, ਭਾਵ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ਲਈ ਨਿਰਮਾਣ ਹੈ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ "ਮਨੁੱਖਤਾ ਪਹਿਲਾਂ" ਦੇ ਵਿਜ਼ਨ 'ਤੇ ਕੇਂਦ੍ਰਿਤ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।