Delhi Building Collapse : ਦਿੱਲੀ ਦੇ ਚਾਵੜੀ ਬਾਜ਼ਾਰ ਇਲਾਕੇ ਵਿੱਚ ਵੀਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਸ ਹਾਦਸੇ ਵਿੱਚ ਹੁਣ ਤੱਕ 2 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ।ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਮੁਤਾਬਕ, ਘੱਟੋ-ਘੱਟ 15 ਲੋਕਾਂ ਦੇ ਇਮਾਰਤ ਦੇ ਮਲਬੇ ਹੇਠਾਂ ਫਸੇ ਹੋਣ ਦਾ ਖਦਸ਼ਾ ਹੈ। ਹਾਦਸੇ ਦੀ ਸੂਚਨਾ ਸਵੇਰੇ ਕਰੀਬ 9:50 ਵਜੇ ਗਲੀ ਸੱਤਾਰਾ, ਸ਼ੀਸ਼ ਮਹਿਲ ਵਿੱਚ ਮੈਟਰੋ ਸਟੇਸ਼ਨ ਦੇ ਸਾਹਮਣੇ ਮਿਲੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ।ਫਿਲਹਾਲ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਰਾਹਤ ਅਤੇ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਮਲਬੇ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਲਾਕਾ ਤੰਗ ਹੋਣ ਕਾਰਨ ਬਚਾਅ ਕਾਰਜ 'ਚ ਮੁਸ਼ਕਲਸਥਾਨਕ ਲੋਕਾਂ ਮੁਤਾਬਕ ਇਮਾਰਤ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਸੀ। ਸਵੇਰੇ ਕਰੀਬ 10 ਵਜੇ ਅਚਾਨਕ ਪੂਰੀ ਇਮਾਰਤ ਢਹਿ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਇਮਾਰਤ ਵਿੱਚ ਕਈ ਲੋਕ ਕੰਮ ਕਰ ਰਹੇ ਸਨ। ਹਾਲਾਂਕਿ ਕਿੰਨੇ ਲੋਕ ਮਲਬੇ ਹੇਠਾਂ ਦੱਬੇ ਹਨ, ਇਸ ਬਾਰੇ ਅਜੇ ਸਪੱਸ਼ਟ ਜਾਣਕਾਰੀ ਨਹੀਂ ਹੈ। ਇਲਾਕੇ ਦੀਆਂ ਗਲੀਆਂ ਤੰਗ ਹੋਣ ਕਾਰਨ ਬਚਾਅ ਟੀਮਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ ਪਹਿਲ ਦੇ ਆਧਾਰ 'ਤੇ ਮਲਬੇ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ।ਸਤੰਬਰ ਵਿੱਚ ਵੀ ਡਿੱਗੀ ਸੀ 5 ਮੰਜ਼ਿਲਾ ਇਮਾਰਤਇਸ ਤੋਂ ਪਹਿਲਾਂ 6 ਸਤੰਬਰ ਨੂੰ ਦਿੱਲੀ ਦੇ ਸਤਿਆ ਨਿਕੇਤਨ ਇਲਾਕੇ ਵਿੱਚ ਪੰਜ ਮੰਜ਼ਿਲਾ ਇਮਾਰਤ ਢਹਿ ਗਈ ਸੀ। ਇਸ ਇਮਾਰਤ ਵਿੱਚ PG ਚੱਲ ਰਿਹਾ ਸੀ। ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ ਜ਼ਿਆਦਾਤਰ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀ ਸਨ।ਉਸ ਘਟਨਾ ਤੋਂ ਬਾਅਦ ਦਿੱਲੀ ਵਿੱਚ ਖਸਤਾ ਹਾਲਤ ਵਾਲੀਆਂ ਇਮਾਰਤਾਂ ਦੀ ਪਛਾਣ ਕਰਨ ਲਈ ਮੁਹਿੰਮ ਵੀ ਚਲਾਈ ਗਈ ਸੀ। ਹੁਣ ਚਾਵੜੀ ਬਾਜ਼ਾਰ ਵਿੱਚ ਵਾਪਰੇ ਇਸ ਹਾਦਸੇ ਤੋਂ ਬਾਅਦ ਇੱਕ ਵਾਰ ਫਿਰ ਇਮਾਰਤਾਂ ਦੀ ਸੁਰੱਖਿਆ ਅਤੇ MCD ਦੀ ਜਾਂਚ ਪ੍ਰਣਾਲੀ 'ਤੇ ਸਵਾਲ ਉੱਠ ਰਹੇ ਹਨ।