Plane Crash: ਅਚਾਨਕ ਕ੍ਰੈਸ਼ ਹੋਇਆ ਜਹਾਜ਼! ਪੈ ਗਿਆ ਚੀਕ-ਚਿਹਾੜਾ, 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ...

Wait 5 sec.

Plane Crash: ਲੋਕਾਂ ਵਿਚਾਲੇ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਯਾਤਰੀਆਂ ਨਾਲ ਭਰਿਆ ਜਹਾਜ਼ ਅਚਾਨਕ ਕ੍ਰੈਸ਼ ਹੋ ਗਿਆ। ਦਰਅਸਲ, ਅਮਰੀਕਾ ਦੇ ਕੈਲੀਫ਼ੋਰਨੀਆ ਸੂਬੇ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਫ਼ਰਿਜ਼ਨੋ ਸਥਿਤ 'ਸੀਏਰਾ ਸਕਾਈ ਪਾਰਕ ਏਅਰਪੋਰਟ' ਨੇੜੇ ਸ਼ਨੀਵਾਰ ਨੂੰ ਇੱਕ ਛੋਟਾ ਹਵਾਈ ਜਹਾਜ਼ ਕ੍ਰੈਸ਼ ਹੋ ਗਿਆ। ਇਸ ਦਰਦਨਾਕ ਹਾਦਸੇ 'ਚ 2 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।ਜਾਣੋ ਕਿੰਨੇ ਲੋਕ ਹੋਏ ਜ਼ਖਮੀਫ਼ਰਿਜ਼ਨੋ ਫਾਇਰ ਡਿਪਾਰਟਮੈਂਟ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਜਹਾਜ਼ ਏਅਰਪੋਰਟ ਦੇ ਨੇੜੇ 'ਬਲਾਈਥ ਐਵੇਨਿਊ' ਕੋਲ ਜਾ ਡਿੱਗਿਆ। ਹਾਲਾਂਕਿ ਇਸ ਹਾਦਸੇ ਦਾ ਕਾਰਨ ਕੀ ਸੀ, ਇਸ ਬਾਰੇ ਫ਼ਿਲਾਹਾਲ ਹੋਈ ਜਾਣਕਾਰੀ ਨਹੀਂ ਮਿਲ ਸਕੀ ਹੈ ਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀ ਹੋਏ ਦੋਵਾਂ ਵਿਅਕਤੀਆਂ ਨੂੰ ਤੁਰੰਤ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਜਹਾਜ਼ ਡਿੱਗਣ ਕਾਰਨ ਆਲੇ-ਦੁਆਲੇ ਦੇ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਨੁਕਸਾਨ ਪਹੁੰਚਿਆ, ਜਿਸ ਨਾਲ ਕੁਝ ਸਮੇਂ ਲਈ ਬਿਜਲੀ ਗੁੱਲ ਹੋ ਗਈ। 'ਪੈਸੀਫਿਕ ਗੈਸ ਐਂਡ ਇਲੈਕਟ੍ਰਿਕ ਕੰਪਨੀ' ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਹੈ।ਫਿਲਹਾਲ ਫ਼ਰਿਜ਼ਨੋ ਪੁਲਸ, ਫਾਇਰ ਡਿਪਾਰਟਮੈਂਟ ਅਤੇ ਸ਼ੈਰਿਫ਼ ਆਫ਼ਿਸ ਦੀਆਂ ਟੀਮਾਂ ਮੌਕੇ 'ਤੇ ਜਾਂਚ 'ਚ ਜੁਟੀਆਂ ਹੋਈਆਂ ਹਨ। ਅਮਰੀਕੀ ਅਧਿਕਾਰੀਆਂ ਨੇ ਅਜੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀਆਂ ਪਛਾਣ ਜਨਤਕ ਨਹੀਂ ਕੀਤੀ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।