Weather Update: ਭੱਖਦੀ ਗਰਮੀ ਵਿਚਾਲੇ ਇੱਕ ਵਾਰ ਫਿਰ ਤੋਂ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 5 ਅਤੇ 6 ਸਤੰਬਰ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਉੱਤਰਾਖੰਡ ਦੇ ਵਿੱਚ 10 ਸਤੰਬਰ ਤੱਕ ਛੇ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਨੂੰ ਆਲ ਇੰਡੀਆ ਮੌਸਮ ਸੰਖੇਪ ਅਤੇ ਭਵਿੱਖਬਾਣੀ ਬੁਲੇਟਿਨ ਜਾਰੀ ਕਰਦੇ ਹੋਏ ਸ਼ਨੀਵਾਰ ਨੂੰ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਗਰਜ-ਤੂਫ਼ਾਨ ਅਤੇ ਬਿਜਲੀ ਦੇ ਨਾਲ ਵਿਆਪਕ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।ਗਰਜ-ਚਮਕ, ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਆਲ ਇੰਡੀਆ ਮੌਸਮ ਸੰਖੇਪ ਅਤੇ ਭਵਿੱਖਬਾਣੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਸ਼ਨੀਵਾਰ ਨੂੰ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਗਰਜ-ਚਮਕ, ਤੂਫ਼ਾਨ ਅਤੇ ਬਿਜਲੀ ਡਿੱਗਣ ਦੇ ਨਾਲ ਬਹੁਤ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿਚ 5 ਅਤੇ ਉਤਰਾਖੰਡ ਵਿੱਚ 10 ਸਤੰਬਰ ਤੱਕ ਇਸੇ ਤਰ੍ਹਾਂ ਮੀਂਹ ਪੈਣ ਦੀ ਭਵਿੱਖਬਾਣੀ ਹੋਈ ਹੈ। ਮੌਸਮ ਵਿਭਾਗ ਨੇ ਦੱਸਿਆ ਕਿ 5 ਸਤੰਬਰ ਨੂੰ ਹਿਮਾਚਲ ਪ੍ਰਦੇਸ਼, 5-6 ਸਤੰਬਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਅਤੇ 5-10 ਸਤੰਬਰ ਨੂੰ ਉੱਤਰਾਖੰਡ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 6-8 ਸਤੰਬਰ ਦੌਰਾਨ ਪੂਰਬੀ ਉੱਤਰ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਆਈਐਮਡੀ ਨੇ 5 ਸਤੰਬਰ ਨੂੰ ਪੂਰਬੀ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਅਲੱਗ-ਥਲੱਗ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੱਛਮੀ ਉੱਤਰ ਪ੍ਰਦੇਸ਼, ਬਿਹਾਰ, ਪੂਰਬੀ ਮੱਧ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਅਤੇ ਕਈ ਉੱਤਰ-ਪੂਰਬੀ ਰਾਜਾਂ ਵਿੱਚ ਇੱਕ-ਦੁੱਕਾ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਉੱਤਰੀ ਭਾਰਤ ਦੇ ਵੱਡੇ ਹਿੱਸਿਆਂ ਵਿੱਚ ਮੀਂਹ ਪਿਆ ਹੈ। 4 ਸਤੰਬਰ ਨੂੰ ਸਵੇਰੇ 8:30 ਵਜੇ ਤੋਂ 5 ਸਤੰਬਰ ਸਵੇਰੇ 5:30 ਵਜੇ ਪੰਜਾਬ ਅਤੇ ਹਰਿਆਣਾ-ਚੰਡੀਗੜ੍ਹ-ਦਿੱਲੀ ਵਿੱਚ ਕਈ ਥਾਵਾਂ 'ਤੇ ਅਤੇ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਸਥਾਨਾਂ 'ਤੇ ਮੀਂਹ ਪਿਆ। 6 ਸਤੰਬਰ ਤੋਂ ਬਾਅਦ ਪੰਜਾਬ ਅਤੇ ਹਰਿਆਣਾ-ਚੰਡੀਗੜ੍ਹ-ਦਿੱਲੀ ਵਿੱਚ ਮੀਂਹ ਦੀ ਤੀਬਰਤਾ ਘੱਟ ਹੋਣ ਦੀ ਉਮੀਦ ਹੈ।ਬਾਰਿਸ਼ 6 ਸਤੰਬਰ ਤੋਂ 11 ਸਤੰਬਰ ਤੱਕ ਜਾਰੀ ਰਹਿਣ ਦੀ ਉਮੀਦਆਈਐੱਮਡੀ ਦੇ ਸੱਤ ਦਿਨਾਂ ਦੇ ਪੂਰਵ ਅਨੁਮਾਨ ਅਨੁਸਾਰ, 7 ਤੋਂ 11 ਸਤੰਬਰ ਦੇ ਵਿਚਕਾਰ ਇਨ੍ਹਾਂ ਦੋਵਾਂ ਡਿਵੀਜ਼ਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ, 5 ਸਤੰਬਰ ਨੂੰ ਉੱਤਰਾਖੰਡ ਵਿੱਚ ਵਿਆਪਕ ਬਾਰਿਸ਼ 6 ਸਤੰਬਰ ਤੋਂ 11 ਸਤੰਬਰ ਤੱਕ ਜਾਰੀ ਰਹਿਣ ਦੀ ਉਮੀਦ ਹੈ। ਇਸ ਦੌਰਾਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਣਾ ਅਤੇ ਹੜ੍ਹ ਆਉਣਾ, ਸਥਾਨਕ ਜ਼ਮੀਨ ਖਿਸਕਣਾ ਜਾਂ ਚਿੱਕੜ ਡਿੱਗਣਾ, ਅਤੇ ਸੜਕ ਅਤੇ ਰੇਲ ਆਵਾਜਾਈ ਵਿੱਚ ਵਿਘਨ ਪੈ ਸਕਦਾ ਹੈ। ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਮੌਸਮ ਦੀ ਸਥਿਤੀ 'ਤੇ ਨਜ਼ਰ ਰੱਖਣ ਅਤੇ ਬਿਜਲੀ ਡਿੱਗਣ ਦੌਰਾਨ ਦਰੱਖਤਾਂ ਹੇਠ ਪਨਾਹ ਨਾ ਲੈਣ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।