Big Blast: ਲੋਕਾਂ ਵਿਚਾਲੇ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਜ਼ੋਰਦਾਰ ਧਮਾਕੇ ਨਾਲ ਪੂਰਾ ਇਲਾਕਾ ਹਿੱਲ ਗਿਆ। ਦੱਸ ਦੇਈਏ ਕਿ ਇਸ ਜ਼ਬਰਦਸਤ ਧਮਾਕੇ ਵਿੱਚ ਘੱਟੋ-ਘੱਟ 10 ਲੋਕ ਮਾਰੇ ਗਏ ਅਤੇ 60 ਤੋਂ ਵੱਧ ਜ਼ਖਮੀ ਹੋ ਗਏ ਅਤੇ ਹਸਪਤਾਲ ਵਿੱਚ ਭਰਤੀ ਹਨ। ਜਾਣਕਾਰੀ ਮੁਤਾਬਕ ਬੋਲੀਵੀਆ ਵਿੱਚ (4 ਸਤੰਬਰ) ਨੂੰ ਇੱਕ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿੱਚ ਘੱਟੋ-ਘੱਟ 10 ਲੋਕ ਮਾਰੇ ਗਏ ਅਤੇ 60 ਤੋਂ ਵੱਧ ਜ਼ਖਮੀ ਹੋ ਗਏ ਅਤੇ ਹਸਪਤਾਲ ਵਿੱਚ ਭਰਤੀ ਹਨ। ਇਸ ਘਟਨਾ ਨਾਲ ਦਹਿਸ਼ਤ ਫੈਲ ਗਈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ।ਜਾਣੋ ਕੀ ਬੋਲੇ ਰੱਖਿਆ ਮੰਤਰੀ ਬੋਲੀਵੀਆ ਦੇ ਰੱਖਿਆ ਮੰਤਰੀ, ਅਰਨੇਸਟੋ ਜਸਟਿਨਿਆਨੋ ਨੇ ਕਿਹਾ ਕਿ 52 ਜ਼ਖਮੀਆਂ ਵਿਚੋਂ ਜ਼ਿਆਦਾਤਰ ਆਮ ਨਾਗਰਿਕ ਸਨ, ਜਦੋਂ ਕਿ ਬਾਕੀ ਫੌਜੀ ਕਰਮਚਾਰੀ ਸਨ। ਰੱਖਿਆ ਮੰਤਰੀ ਦੇ ਅਨੁਸਾਰ, ਧਮਾਕਾ ਸਥਾਨਕ ਸਮੇਂ ਅਨੁਸਾਰ ਦੁਪਹਿਰ 2:30 ਵਜੇ ਦੇ ਕਰੀਬ ਉਸ ਸਥਾਨ 'ਤੇ ਹੋਇਆ ਜਿੱਥੇ ਰੱਖਿਆ ਮੰਤਰਾਲਾ ਪਟਾਕੇ ਸਟੋਰ ਕਰਦਾ ਹੈ।ਐਂਬੂਲੈਂਸਾਂ, ਮੈਡੀਕਲ ਟੀਮਾਂ ਅਤੇ ਪੁਲਿਸ ਨੂੰ ਘਟਨਾ ਸਥਾਨ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਧਮਾਕੇ ਦੇ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਬਚਾਅ ਟੀਮਾਂ ਨੇ ਜ਼ਖਮੀਆਂ ਦਾ ਇਲਾਜ ਕਰਨਾ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਕਰਨੀ ਸ਼ੁਰੂ ਕਰ ਦਿੱਤੀ। 14 ਜ਼ਖਮੀਆਂ ਨੂੰ ਇਲਾਜ ਲਈ ਲਾ ਪਾਜ਼ ਦੇ ਹਸਪਤਾਲਾਂ ਵਿਚ ਲਿਜਾਇਆ ਗਿਆ। ਲੋਕਾਂ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲਫਾਇਰ ਬ੍ਰਿਗੇਡ ਨੇ ਕਿਹਾ ਕਿ ਘਟਨਾ ਸਥਾਨ 'ਤੇ ਅਜੇ ਵੀ ਗਰਮੀ ਦਾ ਸਰੋਤ ਹੈ, ਜਿਸ ਨਾਲ ਹੋਰ ਧਮਾਕੇ ਦਾ ਖ਼ਤਰਾ ਹੈ। ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ ਕੀਤੀ ਗਈ।Read MOre: Canada Study Permit Fees: ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।