ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ

Wait 5 sec.

Accident News: ਓਡੀਸ਼ਾ ਦੇ ਮਯੂਰਭੰਜ ਜ਼ਿਲ੍ਹੇ 'ਚ ਸ਼ੁੱਕਰਵਾਰ ਦੇਰ ਰਾਤ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮੱਚ ਗਿਆ। NH-18 'ਤੇ ਇੱਕ ਬੇਕਾਬੂ ਤੇਜ਼ ਰਫ਼ਤਾਰ ਡੰਪਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਦੇ ਸਮੂਹ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 5 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਇਸ ਖ਼ੂਨੀ ਹਾਦਸੇ ਦਾ ਸ਼ਿਕਾਰ ਹੋਣ ਵਾਲਿਆਂ ਵਿੱਚ 3 ਪੱਤਰਕਾਰ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੀ ਥਾਂ 'ਤੇ ਪਹਿਲਾਂ ਲੱਕੜਾਂ ਨਾਲ ਲੱਦਿਆ ਇੱਕ ਟਰੱਕ ਪਲਟ ਗਿਆ ਸੀ, ਜਿਸ ਦੀ ਕਵਰੇਜ ਅਤੇ ਤਸਵੀਰਾਂ ਲੈਣ ਲਈ ਮੀਡੀਆ ਦੇ ਮੁਲਾਜ਼ਮ ਉੱਥੇ ਮੌਜੂਦ ਸਨ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਡੰਪਰ ਨੇ ਆਪਣਾ ਸੰਤੁਲਨ ਗੁਆ ਦਿੱਤਾ ਅਤੇ ਉੱਥੇ ਮੌਜੂਦ ਭੀੜ ਵਿੱਚ ਜਾ ਵੜਿਆ।STORY | Odisha: Two killed, 4 injured as truck ploughs into crowd at accident siteAt least two labourers were killed and four others, including three video journalists of Odia news channels, were injured after a speeding truck ploughed into them and rammed into an overturned… pic.twitter.com/SvgdWgbODS— Press Trust of India (@PTI_News) July 3, 2026ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਮਚ ਗਿਆ ਅਤੇ ਸਥਾਨਕ ਲੋਕਾਂ ਨੇ ਤੁਰੰਤ ਜ਼ਖ਼ਮੀਆਂ ਦੀ ਮਦਦ ਕੀਤੀ। ਸਾਰੇ ਜ਼ਖ਼ਮੀਆਂ ਨੂੰ ਬਾਰੀਪਦਾ ਸਥਿਤ ਪੀਆਰਐਮ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ, ਜ਼ਖ਼ਮੀ ਹੋਏ ਤਿੰਨਾਂ ਪੱਤਰਕਾਰਾਂ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ।