Former Chief Minister Slap Worker: ਸਿਆਸੀ ਜਗਤ ਵਿੱਚ ਇਸ ਸਮੇਂ ਘਮਸਾਣ ਮੱਚਿਆ ਹੋਇਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਬਰੁਈਪੁਰ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਹੱਥ ਵਿੱਚ ਮਾਈਕ ਫੜ ਕੇ ਆਪਣੇ ਪੁਰਾਣੇ ਅੰਦਾਜ਼ ਵਿੱਚ ਇਕੱਠੀ ਭੀੜ ਨੂੰ ਸੰਬੋਧਨ ਕੀਤਾ। ਇਸੇ ਦੌਰਾਨ ਕਾਲੀਘਾਟ ਸਥਿਤ ਮਮਤਾ ਬੈਨਰਜੀ ਦੇ ਘਰ ਦੇ ਬਾਹਰ ਅਫ਼ਰਾਤਫ਼ਰੀ ਮਚ ਗਈ, ਜਿਸ ਨੂੰ ਸ਼ਾਂਤ ਕਰਵਾਉਣ ਲਈ ਉਹ ਖੁਦ ਹੇਠਾਂ ਆ ਗਈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਅਚਾਨਕ ਇੱਕ ਵਿਅਕਤੀ ਨੂੰ ਥੱਪੜ ਮਾਰ ਦਿੱਤਾ।ਜਾਣੋ ਕਰਮਚਾਰੀ ਨੂੰ ਕਿਉਂ ਜੜ੍ਹਿਆ ਥੱਪੜ ਸੂਤਰਾਂ ਤੋਂ ਮਿਲੀ ਅਨੁਸਾਰ, ਜਿਸ ਵਿਅਕਤੀ ਨੂੰ ਮਮਤਾ ਬੈਨਰਜੀ ਨੇ ਥੱਪੜ ਮਾਰਿਆ, ਉਹ ਟੀਐਮਸੀ ਦਾ ਇੱਕ ਕਰਮਚਾਰੀ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਮਮਤਾ ਨੇ ਉਸ ਨੂੰ ਥੱਪੜ ਕਿਉਂ ਮਾਰਿਆ। ਕਿਹਾ ਜਾ ਰਿਹਾ ਹੈ ਕਿ ਭੀੜ ਨੂੰ ਕਾਬੂ ਕਰਨ ਦੌਰਾਨ ਉਨ੍ਹਾਂ ਦਾ ਗੁੱਸਾ ਫੁੱਟ ਪਿਆ।ਭਾਜਪਾ ਨੇ ਸਾਧਿਆ ਨਿਸ਼ਾਨਾਹਾਲਾਂਕਿ ਇਸ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਨੂੰ ਲੈ ਕੇ ਭਾਜਪਾ ਨੇ ਮਮਤਾ ਬੈਨਰਜੀ 'ਤੇ ਨਿਸ਼ਾਨਾ ਸਾਧਿਆ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਹਾਰ ਤੋਂ ਬਾਅਦ ਮਮਤਾ ਬੈਨਰਜੀ ਦੀ ਮਾਨਸਿਕ ਸਥਿਰਤਾ ਡਗਮਗਾ ਰਹੀ ਹੈ। ਕੇਂਦਰੀ ਮੰਤਰੀ ਸੁਕਾਂਤ ਮਜੂਮਦਾਰ ਨੇ ਕਿਹਾ ਕਿ ਇਹ ਸਭ ਦੇਖ ਕੇ ਲੱਗਦਾ ਹੈ ਕਿ ਮਮਤਾ ਬੈਨਰਜੀ ਦੀ ਮਾਨਸਿਕ ਸਥਿਰਤਾ ਠੀਕ ਨਹੀਂ ਹੈ।ਪੁਲਿਸ 'ਤੇ ਵੀ ਵਰ੍ਹੀ ਮਮਤਾ ਬੈਨਰਜੀ...ਲੋਕਾਂ ਨੂੰ ਸੰਬੋਧਨ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ, "ਮੈਨੂੰ ਸੂਚਨਾ ਮਿਲੀ ਕਿ ਸਾਡੇ ਆਈਟੀ ਸੈੱਲ ਦੇ ਪ੍ਰਧਾਨ ਨੂੰ ਘੇਰ ਕੇ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਹੈ। ਇਸ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਗਈ। ਕਾਨੂੰਨ ਕਿੱਥੇ ਗਿਆ? ਸਾਡੇ ਪੁੱਤਰਾਂ ਅਤੇ ਧੀਆਂ ਨੂੰ ਨਾਅਰੇਬਾਜ਼ੀ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਮੈਂ ਭਾਜਪਾ ਨੂੰ ਦੋਸ਼ ਨਹੀਂ ਦੇ ਰਹੀ, ਮੈਂ ਪ੍ਰਸ਼ਾਸਨ ਨੂੰ ਦੋਸ਼ ਦੇ ਰਹੀ ਹਾਂ। ਤੁਹਾਡੀ ਜ਼ਿੰਮੇਵਾਰੀ ਸੀ ਕਿ ਰੈਲੀ ਦਾ ਆਯੋਜਨ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾਵੇ।"ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।