School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...

Wait 5 sec.

School Closed: ਮਾਨਸੂਨ ਦੀ ਐਂਟਰੀ ਨੇ ਕਈ ਸੂਬਿਆਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੱਸ ਦੇਈਏ ਕਿ ਕਈ ਜ਼ਿਲ੍ਹਿਆਂ ਵਿੱਚ ਇਲਾਕੇ ਜਲਥਲ ਹੋਏ ਹਨ। ਜਿਸ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਬੁੱਧਵਾਰ ਸ਼ਾਮ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ, ਅੱਜ (9 ਜੁਲਾਈ) 12ਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ। ਗਾਜ਼ੀਆਬਾਦ ਦੇ ਜ਼ਿਲ੍ਹਾ ਮੈਜਿਸਟ੍ਰੇਟ ਰਵਿੰਦਰ ਕੁਮਾਰ ਮੰਧਾਡ ਨੇ ਭਾਰੀ ਬਾਰਿਸ਼ ਅਤੇ ਵਿਆਪਕ ਪਾਣੀ ਭਰਨ ਕਾਰਨ ਵੀਰਵਾਰ ਨੂੰ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।12ਵੀਂ ਜਮਾਤ ਤੱਕ ਦੇ ਸਕੂਲ ਬੰਦਗਾਜ਼ੀਆਬਾਦ ਵਿੱਚ ਦੇਰ ਸ਼ਾਮ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਜ਼ਿਲ੍ਹੇ ਵਿੱਚ ਭਾਰੀ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਕੂਲਾਂ ਨੂੰ ਬੰਦ ਰੱਖਣ ਦਾ ਆਦੇਸ਼ ਦਿੱਤਾ ਹੈ। ਖਰਾਬ ਮੌਸਮ ਦੇ ਵਿਚਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ, ਉਨ੍ਹਾਂ ਨੇ ਸਕੂਲ ਛੁੱਟੀਆਂ ਦਾ ਆਦੇਸ਼ ਜਾਰੀ ਕੀਤਾ ਹੈ।ਪ੍ਰਸ਼ਾਸਨ ਨੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸਬੰਧਤ ਵਿਭਾਗਾਂ ਨੂੰ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਖਰਾਬ ਮੌਸਮ ਦੌਰਾਨ ਘਰ ਵਿੱਚ ਸੁਰੱਖਿਅਤ ਰਹਿਣ ਅਤੇ ਛੁੱਟੀਆਂ ਦੀ ਵਰਤੋਂ ਆਪਣੇ ਬਕਾਇਆ ਕਾਰਜਾਂ ਨੂੰ ਪੂਰਾ ਕਰਨ ਲਈ ਕੀਤਾ ਜਾਏ।  ਗਾਜ਼ੀਆਬਾਦ ਦੇ ਨਾਲ-ਨਾਲ, ਮਥੁਰਾ ਅਤੇ ਹਾਥਰਸ ਦੇ ਸਕੂਲਾਂ ਨੂੰ ਵੀ ਅੱਜ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਗਾਜ਼ੀਆਬਾਦ, ਮਥੁਰਾ ਅਤੇ ਹਾਥਰਸ ਜ਼ਿਲ੍ਹਿਆਂ ਵਿੱਚ ਵੀ ਮੀਂਹ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੇ ਮੱਦੇਨਜ਼ਰ, ਜ਼ਿਲ੍ਹਾ ਮੈਜਿਸਟਰੇਟ (ਡੀਐਮ) ਨੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਵੀਰਵਾਰ ਨੂੰ ਦੋਵਾਂ ਜ਼ਿਲ੍ਹਿਆਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਚੇਤਾਵਨੀਮੌਸਮ ਵਿਭਾਗ ਨੇ ਨੋਇਡਾ ਅਤੇ ਗਾਜ਼ੀਆਬਾਦ ਸਮੇਤ ਰਾਜ ਦੇ ਸਾਰੇ 75 ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਜਾਰੀ ਹੈ, ਜਿਸ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਇਸ ਲਈ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ।