Earthquake: ਵੈਨੇਜ਼ੁਏਲਾ ਦੇ ਸ਼ਹਿਰਾਂ ਕਰਾਕਸ ਅਤੇ ਲਾ ਗੁਆਇਰਾ ਵਿੱਚ ਉਸ ਵੇਲੇ ਫਿਰ ਹਫੜਾ-ਦਫੜੀ ਮੱਚ ਗਈ, ਜਦੋਂ ਉੱਥੇ 4.2 ਤੀਬਰਤਾ ਵਾਲਾ ਭੂਚਾਲ ਆਇਆ। ਇਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ਅਤੇ ਇਮਾਰਤਾਂ ਵਿਚੋਂ ਨਿਕਲ ਕੇ ਖੁੱਲ੍ਹੀਆਂ ਥਾਵਾਂ ਵੱਲ ਭੱਜਣ ਲੱਗ ਪਏ।ਅਧਿਕਾਰਤ 'ਵੈਨੇਜ਼ੁਏਲਾ ਫਾਊਂਡੇਸ਼ਨ ਫਾਰ ਸੀਸਮੌਲੋਜੀਕਲ ਰਿਸਰਚ' ਦੀ ਇੱਕ ਰਿਪੋਰਟ ਅਨੁਸਾਰ, ਇਸ ਤਾਜ਼ਾ ਭੂਚਾਲ ਦਾ ਕੇਂਦਰ ਕੈਰੇਬੀਅਨ ਸਾਗਰ ਵਿੱਚ ਸਥਿਤ ਸੀ, ਜੋ ਕਿ ਲਾ ਗੁਆਇਰਾ ਰਾਜ ਤੋਂ ਸਿਰਫ 10 ਕਿਲੋਮੀਟਰ ਦੂਰ ਸੀ।ਤੁਹਾਨੂੰ ਇੱਥੇ ਦੱਸ ਦਈਏ ਕਿ ਲਾ ਗੁਆਇਰਾ ਉਹੀ ਖੇਤਰ ਹੈ ਜਿੱਥੇ ਪਿਛਲੇ ਬੁੱਧਵਾਰ ਨੂੰ ਦੋ ਭਿਆਨਕ 7.2 ਅਤੇ 7.5 ਤੀਬਰਤਾ ਵਾਲੇ ਭੂਚਾਲ ਆਏ ਸੀ। ਐਤਵਾਰ ਨੂੰ ਸੰਸਦ ਦੇ ਪ੍ਰਧਾਨ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਬੁੱਧਵਾਰ ਦੇ ਵਿਨਾਸ਼ਕਾਰੀ ਭੂਚਾਲਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 1,450 ਹੋ ਗਈ ਹੈ। ਇਸ ਤੋਂ ਇਲਾਵਾ ਭੂਚਾਲ ਦੀ ਗਤੀਵਿਧੀ ਕਾਰਨ ਲਗਭਗ 774 ਇਮਾਰਤਾਂ ਜਾਂ ਤਾਂ ਪੂਰੀ ਤਰ੍ਹਾਂ ਢਹਿ ਗਈਆਂ ਹਨ ਜਾਂ ਗੰਭੀਰ ਨੁਕਸਾਨ ਹੋਇਆ ਹੈ।ਸੋਮਵਾਰ ਨੂੰ ਆਏ ਇਸ ਭੂਚਾਲ (ਆਫਟਰਸ਼ੌਕ) ਤੋਂ ਬਾਅਦ, ਨੈਸ਼ਨਲ ਅਸੈਂਬਲੀ ਦੇ ਪ੍ਰਧਾਨ ਜਾਰਜ ਰੌਡਰਿਗਜ਼ ਨੇ ਇੱਕ ਬਿਆਨ ਜਾਰੀ ਕਰਕੇ ਪੁਸ਼ਟੀ ਕੀਤੀ ਕਿ ਦੇਸ਼ ਵਿੱਚ ਕਿਤੇ ਵੀ ਹੋਰ ਨੁਕਸਾਨ ਦੀ ਤੁਰੰਤ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ, ਪ੍ਰਭਾਵਿਤ ਖੇਤਰਾਂ ਦੇ ਵਸਨੀਕ ਵਾਰ-ਵਾਰ ਆਉਣ ਵਾਲੇ ਭੂਚਾਲਾਂ ਕਾਰਨ ਡਰੇ ਹੋਏ ਹਨ।ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।