Earthquake in Afghanistan: ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ਵਿੱਚ ਬੁੱਧਵਾਰ ਦੇਰ ਰਾਤ ਆਏ ਤੇਜ਼ ਭੂਚਾਲ ਦੇ ਝਟਕੇ ਜੰਮੂ-ਕਸ਼ਮੀਰ ਤੱਕ ਮਹਿਸੂਸ ਕੀਤੇ ਗਏ। ਅਚਾਨਕ ਆਏ ਭੂਚਾਲ ਕਾਰਨ ਕਈ ਇਲਾਕਿਆਂ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਜਾਣਕਾਰੀ ਮੁਤਾਬਕ ਭੂਚਾਲ ਦੀ ਖ਼ਬਰ ਸੁਣਦਿਆਂ ਹੀ ਲੋਕਾਂ ਵਿੱਚ ਹੜਕੰਪ ਮੱਚ ਗਿਆ ਅਤੇ ਉਹ ਆਪਣੇ ਘਰਾਂ ਤੋਂ ਬਾਹਰ ਭੱਜਣ ਲੱਗ ਪਏ।ਦੱਸ ਦਈਏ ਕਿ ਭੂਚਾਲ ਰਾਤ 11:27 ਵਜੇ ਆਇਆ। ਰਿਕਟਰ ਪੈਮਾਨੇ 'ਤੇ ਇਸਦੀ ਤੀਬਰਤਾ 5.3 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ਵਿੱਚ 36.53° ਉੱਤਰੀ ਅਕਸ਼ਾਂਸ਼ ਅਤੇ 70.47° ਪੂਰਬੀ ਦੇਸ਼ਾਂਤਰ 'ਤੇ ਸਥਿਤ ਸੀ, ਜਿਸ ਦੀ ਡੂੰਘਾਈ 185 ਕਿਲੋਮੀਟਰ ਸੀ।ਮਾਹਿਰਾਂ ਅਨੁਸਾਰ, ਭੂਚਾਲ ਦੀ ਡੂੰਘਾਈ ਕਾਰਨ ਪ੍ਰਭਾਵ ਸੀਮਤ ਸੀ। ਇਸ ਦੇ ਬਾਵਜੂਦ, ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਲੋਕਾਂ ਵਿੱਚ ਥੋੜ੍ਹੀ ਦੇਰ ਲਈ ਦਹਿਸ਼ਤ ਫੈਲ ਗਈ।ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।