YAMUNA Express'ਤੇ ਵੋਲਵੋ ਬੱਸ-ਟਰਾਲੇ ਦੀ ਭਿਆਨਕ ਟੱਕਰ, 4 ਦੀ ਮੌਤ, 20 ਤੋਂ ਵੱਧ ਜ਼ਖਮੀ

Wait 5 sec.

ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ ਸੋਮਵਾਰ ਤੜਕੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਲਖਨਊ ਤੋਂ ਦਿੱਲੀ ਜਾ ਰਹੀ ਇੱਕ ਵੋਲਵੋ ਬੱਸ ਬੱਜਰੀ ਨਾਲ ਭਰੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਚਾਰ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 21 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਮਥੁਰਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਮਥੁਰਾ ਦੇ ਐਸਪੀ (ਦਿਹਾਤੀ) ਸੁਰੇਸ਼ ਚੰਦਰ ਰਾਵਤ ਮੁਤਾਬਕ ਹਾਦਸਾ ਸਵੇਰੇ ਕਰੀਬ 3:35 ਵਜੇ ਯਮੁਨਾ ਐਕਸਪ੍ਰੈਸਵੇਅ 'ਤੇ ਰਾਇਆ ਥਾਣਾ ਖੇਤਰ ਅਧੀਨ ਮੀਲ ਪੱਥਰ 112-113 ਦੇ ਵਿਚਕਾਰ ਵਾਪਰਿਆ। ਗੋਲਾ ਬੱਸ ਸਰਵਿਸ ਦੀ ਵੋਲਵੋ ਬੱਸ (ਨੰਬਰ BR 28P 4723), ਜਿਸ ਵਿੱਚ ਲਗਭਗ 65 ਯਾਤਰੀ ਸਵਾਰ ਸਨ, ਅੱਗੇ ਜਾ ਰਹੇ ਬੱਜਰੀ ਨਾਲ ਲੱਦੇ ਟਰੱਕ (ਨੰਬਰ RJ 47 GA 8143) ਨਾਲ ਜਾ ਟਕਰਾਈ।ਹਾਦਸੇ ਦੀ ਸੂਚਨਾ ਮਿਲਦੇ ਹੀ ਐਸਪੀ ਸੁਰੇਸ਼ ਚੰਦਰ ਰਾਵਤ, ਪੁਲਿਸ, ਐਸਡੀਆਰਐਫ ਅਤੇ ਫਾਇਰ ਸਰਵਿਸ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਬਚਾਅ ਕਾਰਜ ਸ਼ੁਰੂ ਕਰਦੇ ਹੋਏ ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਜ਼ਖਮੀਆਂ ਦਾ ਇਲਾਜ ਜਾਰੀ ਹੈ।39 ਯਾਤਰੀ ਸੁਰੱਖਿਅਤ, ਮੰਜ਼ਿਲ ਲਈ ਕੀਤੇ ਰਵਾਨਾਪੁਲਿਸ ਦੇ ਅਨੁਸਾਰ, ਬੱਸ ਵਿੱਚ ਸਵਾਰ ਕਰੀਬ 39 ਯਾਤਰੀ ਸੁਰੱਖਿਅਤ ਹਨ। ਉਨ੍ਹਾਂ ਨੂੰ ਬਦਲਵੇਂ ਪ੍ਰਬੰਧਾਂ ਰਾਹੀਂ ਉਨ੍ਹਾਂ ਦੀਆਂ ਮੰਜ਼ਿਲਾਂ ਵੱਲ ਰਵਾਨਾ ਕਰ ਦਿੱਤਾ ਗਿਆ ਹੈ। ਉੱਧਰ, ਮ੍ਰਿਤਕਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ।ਪੁਲਿਸ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਹੋਈ ਸੀ, ਪਰ ਮੌਕੇ ਤੋਂ ਵਾਹਨਾਂ ਨੂੰ ਹਟਾਉਣ ਤੋਂ ਬਾਅਦ ਯਮੁਨਾ ਐਕਸਪ੍ਰੈਸਵੇਅ 'ਤੇ ਟ੍ਰੈਫਿਕ ਮੁੜ ਆਮ ਕਰ ਦਿੱਤਾ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।