School Van Catches Fire: ਚੱਲਦੀ ਸਕੂਲ ਵੈਨ ਨੂੰ ਲੱਗੀ ਭਿਆਨਕ ਅੱਗ, ਕੁਝ ਹੀ ਮਿੰਟਾਂ 'ਚ ਮੱਚਿਆ ਭਾਂਬੜ! ਵਿਦਿਆਰਥੀਆਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...

Wait 5 sec.

School Van Catches Fire: ਮੰਗਲਵਾਰ ਸਵੇਰੇ ਸਿੰਘਾਨਾ ਪੁਲਿਸ ਸਟੇਸ਼ਨ ਖੇਤਰ ਵਿੱਚ ਇੱਕ ਚੱਲਦੀ ਸਕੂਲ ਵੈਨ ਨੂੰ ਅਚਾਨਕ ਅੱਗ ਲੱਗ ਗਈ। ਵੈਨ ਦੇ ਅੰਦਰ 8 ਤੋਂ 10 ਛੋਟੇ ਬੱਚੇ ਬੈਠੇ ਸਨ, ਜਿਨ੍ਹਾਂ ਨੂੰ ਡਰਾਈਵਰ ਦੀ ਸੂਝ-ਬੂਝ ਕਾਰਨ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਵੈਨ ਪੂਰੀ ਤਰ੍ਹਾਂ ਤਬਾਹ ਹੋ ਗਈ।ਜਾਣਕਾਰੀ ਲਈ ਦੱਸ ਦੇਈਏ ਕਿ ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ 'ਚ ਮੰਗਲਵਾਰ ਨੂੰ ਕੰਚਨੀਆ ਦੀ ਢਾਣੀ ਨੇੜੇ ਕਰੀਬ 10 ਬੱਚਿਆਂ ਨੂੰ ਲਿਜਾ ਰਹੀ ਇਕ ਨਿੱਜੀ ਸਕੂਲ ਦੀ ਵੈਨ 'ਚ ਅਚਾਨਕ ਅੱਗ ਲੱਗ ਗਈ। ਪੁਲਿਸ ਅਨੁਸਾਰ, ਇਹ ਘਟਨਾ ਉਸ ਸਮੇਂ ਸਮੇਂ ਹੋੀ, ਜਦੋਂ ਵੈਨ ਕਾਪਰ ਖੇਤਰ ਤੋਂ ਬੱਚਿਆਂ ਨੂੰ ਲੈ ਕੇ ਸਿੰਘਾਨਾ ਵੱਲ ਜਾ ਰਹੀ ਸੀ। ਇਹ ਵਾਹਨ ਸਿੰਘਾਨਾ ਦੇ ਇੱਕ ਨਿੱਜੀ ਪਲੇਅ ਸਕੂਲ ਦਾ ਸੀ। ਕੁਝ ਹੀ ਮਿੰਟਾਂ 'ਚ ਮੱਚਿਆ ਭਾਂਬੜਇਸ ਦੌਰਾਨ ਡਰਾਈਵਰ ਨੇ ਵੈਨ ਤੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖ ਤੁਰੰਤ ਉਸ ਨੂੰ ਰੋਕ ਦਿੱਤਾ। ਅੱਗ ਪੂਰੇ ਵਾਹਨ 'ਚ ਫੈਲਣ ਤੋਂ ਪਹਿਲਾਂ ਹੀ ਡਰਾਈਵਰ ਨੂੰ ਫੁਰਤੀ ਦਿਖਾਉਂਦੇ ਹੋਏ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਚਸ਼ਮਦੀਦਾਂ ਅਨੁਸਾਰ, ਕੁਝ ਹੀ ਮਿੰਟਾਂ 'ਚ ਵੈਨ ਪੂਰੀ ਤਰ੍ਹਾਂ ਨਾਲ ਅੱਗ ਦੀਆਂ ਲਪਟਾਂ 'ਚ ਘਿਰ ਗਈ। ਸੂਚਨਾ ਮਿਲਣ 'ਤੇ ਖੇਤੜੀ ਅਤੇ ਹਿੰਦੁਸਤਾਨ ਕਾਪਰ ਲਿਮਟਿਡ (ਐੱਚਸੀਐੱਲ) ਦੀਆਂ ਫਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਕਾਫ਼ੀ ਕੋਸ਼ਿਸ਼ਾਂ ਮਗਰੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਸਾਰੇ ਬੱਚਿਆਂ ਨੂੰ ਸਮੇਂ ਰਹਿੰਦੇ ਸੁਰੱਖਿਅਤ ਬਾਹਰ ਕੱਢ ਲਏ ਜਾਣ ਕਾਰਨ ਇਸ ਘਟਨਾ 'ਚ ਕੋਈ ਜ਼ਖ਼ਮੀ ਨਹੀਂ ਹੋਇਆ। ਪੁਲਸ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।Read MOre: Petrol-Diesel New Rule: ਪੈਟਰੋਲ-ਡੀਜ਼ਲ ਨੂੰ ਲੈ ਕੇ ਵੱਡਾ ਅਪਡੇਟ, 1 ਜੁਲਾਈ ਤੋਂ ਹੱਟ ਜਾਣਗੀਆਂ ਇਹ ਪਾਬੰਦੀਆਂ; ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ...ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।