Women Scheme : ਔਰਤਾਂ ਲਈ ਵੱਡੀ ਖ਼ਬਰ! 2,500 ਰੁਪਏ ਦੇਣ ਦੇ ਤਰੀਕੇ 'ਚ ਹੋਇਆ ਵੱਡਾ ਬਦਲਾਅ!

Wait 5 sec.

Delhi Lakshmi Yojana : ਦਿੱਲੀ ਸਰਕਾਰ ਦੀ ਲਕਸ਼ਮੀ ਯੋਜਨਾ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਵਾਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਯੋਗ ਔਰਤਾਂ ਨੂੰ ਮਿਲਣ ਵਾਲੀ 2,500 ਰੁਪਏ ਦੀ ਮਹੀਨਾਵਾਰ ਸਹਾਇਤਾ ਰਾਸ਼ੀ ਜਨਵਰੀ 2027 ਤੱਕ ਸਿੱਧੀ ਫਿਕਸਡ ਡਿਪਾਜ਼ਿਟ (FD) ਵਿੱਚ ਜਮ੍ਹਾਂ ਕਰਵਾਈ ਜਾਵੇਗੀ।ਮੀਡੀਆ ਰਿਪੋਰਟਾਂ ਮੁਤਾਬਕ, ਇਸ ਯੋਜਨਾ ਤਹਿਤ ਪੈਸੇ ਭੇਜਣ ਲਈ ਬਣਾਏ ਗਏ ਸੈਂਟਰਲ ਬੈਂਕ ਡਿਜੀਟਲ ਕਰੰਸੀ (CBDC) ਵਾਲਿਟ ਸਿਸਟਮ ਵਿੱਚ ਤਕਨੀਕੀ ਦਿੱਕਤਾਂ ਆ ਰਹੀਆਂ ਹਨ। ਇਸ ਕਾਰਨ ਹੁਣ ਤੱਕ ਸਿਰਫ਼ 53 ਔਰਤਾਂ ਨੂੰ ਹੀ ਪੈਸੇ ਮਿਲ ਸਕੇ ਹਨ।ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਤਕਨੀਕੀ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸਾਰੀ ਰਾਸ਼ੀ ਵਾਲਿਟ ਜਾਂ ਬਚਤ ਖਾਤੇ ਵਿੱਚ ਭੇਜਣ ਦੀ ਬਜਾਏ FD ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਅਧਿਕਾਰਤ ਅੰਕੜਿਆਂ ਮੁਤਾਬਕ ਹੁਣ ਤੱਕ 4,488 ਤੋਂ ਵੱਧ ਲਾਭਪਾਤਰੀਆਂ ਦੇ ਨਾਂ 'ਤੇ FD ਬਣਾਈ ਜਾ ਚੁੱਕੀ ਹੈ।ਕੀ ਹੈ ਦਿੱਲੀ ਦੀ ਲਕਸ਼ਮੀ ਯੋਜਨਾ?ਦਿੱਲੀ ਸਰਕਾਰ ਵੱਲੋਂ ਅਗਸਤ 2026 ਵਿੱਚ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਮਕਸਦ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀਆਂ ਯੋਗ ਔਰਤਾਂ ਨੂੰ ਹਰ ਮਹੀਨੇ 2,500 ਰੁਪਏ ਦੀ ਵਿੱਤੀ ਮਦਦ ਦੇਣਾ ਹੈ। ਇਸ ਯੋਜਨਾ ਰਾਹੀਂ ਕਰੀਬ 17 ਲੱਖ ਔਰਤਾਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ। ਸਰਕਾਰ ਨੇ ਸਾਲ 2026-27 ਦੇ ਬਜਟ ਵਿੱਚ ਇਸ ਯੋਜਨਾ ਲਈ 5,110 ਕਰੋੜ ਰੁਪਏ ਰੱਖੇ ਹਨ।ਯੋਜਨਾ ਲਈ ਕੌਣ ਕਰ ਸਕਦਾ ਹੈ ਅਪਲਾਈ?- ਔਰਤ ਘੱਟੋ-ਘੱਟ 10 ਸਾਲ ਤੋਂ ਦਿੱਲੀ ਦੀ ਵਸਨੀਕ ਹੋਵੇ।- ਉਮਰ 21 ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।- ਪਰਿਵਾਰ ਦੀ ਸਾਲਾਨਾ ਆਮਦਨ 2.50 ਲੱਖ ਰੁਪਏ ਤੋਂ ਵੱਧ ਨਾ ਹੋਵੇ।- ਪਰਿਵਾਰ ਵਿੱਚ ਕੋਈ ਵੀ ਸਰਕਾਰੀ ਨੌਕਰੀ ਵਿੱਚ ਨਹੀਂ ਹੋਣਾ ਚਾਹੀਦਾ।- ਪਰਿਵਾਰ ਕੋਲ ਚਾਰ ਪਹੀਆ ਵਾਹਨ ਨਹੀਂ ਹੋਣਾ ਚਾਹੀਦਾ।- ਘਰ ਦੀ ਸਾਲਾਨਾ ਬਿਜਲੀ ਖਪਤ 2,400 ਯੂਨਿਟ ਤੋਂ ਘੱਟ ਹੋਣੀ ਚਾਹੀਦੀ ਹੈ।ਕਿੱਥੇ ਕਰ ਸਕਦੇ ਹੋ ਅਪਲਾਈ?ਯੋਗ ਔਰਤਾਂ ਦਿੱਲੀ ਸਰਕਾਰ ਦੇ ਅਧਿਕਾਰਤ ਪੋਰਟਲ dly.delhi.gov.in 'ਤੇ ਜਾ ਕੇ ਆਨਲਾਈਨ ਅਰਜ਼ੀ ਦੇ ਸਕਦੀਆਂ ਹਨ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।