Liquor Shops Closed: ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ, ਜਿਸ ਕਾਰਨ ਪਿਆਕੜਾਂ ਵਿਚਾਲੇ ਹਾਹਾਕਾਰ ਮੱਚ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਰਕਾਰ ਨੇ ਜਨਤਕ ਵਿਵਸਥਾ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਾਬ ਦੀਆਂ 23 ਪ੍ਰਚੂਨ ਦੁਕਾਨਾਂ (ਲਿਕਰ ਵੈਂਡਸ) ਨੂੰ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਨਿਯਮਾਂ ਦੀ ਉਲੰਘਣਾ ਕਰਨ ਅਤੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣਨ ਵਾਲੀਆਂ 52 ਹੋਰ ਸ਼ਰਾਬ ਦੀਆਂ ਦੁਕਾਨਾਂ ਨੂੰ ਵੀ ਜਲਦ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਆਬਕਾਰੀ ਵਿਭਾਗ ਵੱਲੋਂ ਰਾਜਧਾਨੀ ਦਿੱਲੀ ਵਿੱਚ ਸ਼ਰਾਬ ਦੀਆਂ ਦੁਕਾਨਾਂ ਦੇ ਸੰਚਾਲਨ ਦੀ ਸਮੀਖਿਆ ਕੀਤੀ ਜਾ ਰਹੀ ਹੈ।ਜਾਣੋ ਠੇਕੇ ਬੰਦ ਕਰਨ ਦੀ ਵਜ੍ਹਾ?ਦਿੱਲੀ ਦੇ ਆਬਕਾਰੀ ਵਿਭਾਗ ਨੇ ਇਹ ਕਾਰਵਾਈ ਮੁੱਖ ਤੌਰ 'ਤੇ ਤਿੰਨ ਕਾਰਨਾਂ ਦੇ ਆਧਾਰ 'ਤੇ ਕੀਤੀ ਹੈ। ਇਨ੍ਹਾਂ ਵਿੱਚ ਜਨਤਕ ਹੰਗਾਮਾ, ਨਿਯਮਾਂ ਦੀ ਉਲੰਘਣਾ ਅਤੇ ਆਮ ਲੋਕਾਂ ਨੂੰ ਹੋਣ ਵਾਲੀ ਪਰੇਸ਼ਾਨੀ ਸ਼ਾਮਲ ਹੈ।ਸਕੂਲਾਂ ਅਤੇ ਧਾਰਮਿਕ ਸਥਾਨਾਂ ਦੇ ਨੇੜੇ ਦੁਕਾਨਾਂਦਿੱਲੀ ਆਬਕਾਰੀ ਨਿਯਮ, 2010 ਦੇ ਤਹਿਤ ਵਿੱਦਿਅਕ ਅਦਾਰਿਆਂ ਅਤੇ ਧਾਰਮਿਕ ਸਥਾਨਾਂ ਦੇ 100 ਮੀਟਰ ਦੇ ਘੇਰੇ ਵਿੱਚ ਸ਼ਰਾਬ ਦੀ ਦੁਕਾਨ ਖੋਲ੍ਹਣ 'ਤੇ ਪਾਬੰਦੀ ਹੈ। ਇਸ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ ਨੂੰ ਵੀ ਕਾਰਵਾਈ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ।ਇੱਕੋ ਇਲਾਕੇ ਵਿੱਚ ਕਈ ਦੁਕਾਨਾਂ ਦਾ ਟ੍ਰੈਫਿਕ ਕਈ ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਇੱਕੋ ਥਾਂ 'ਤੇ ਕਈ ਸ਼ਰਾਬ ਦੀਆਂ ਦੁਕਾਨਾਂ ਹੋਣ ਕਾਰਨ ਟ੍ਰੈਫਿਕ ਜਾਮ ਅਤੇ ਭੀੜ ਦੀ ਸਮੱਸਿਆ ਪੈਦਾ ਹੋ ਰਹੀ ਸੀ। ਇਸ ਨਾਲ ਸਥਾਨਕ ਲੋਕਾਂ ਦੀ ਆਵਾਜਾਈ ਅਤੇ ਰੋਜ਼ਾਨਾ ਦੇ ਕੰਮਕਾਜ 'ਤੇ ਵੀ ਅਸਰ ਪੈ ਰਿਹਾ ਸੀ।ਜਨਤਕ ਹੰਗਾਮੇ ਦੀਆਂ ਸ਼ਿਕਾਇਤਾਂਕਈ ਇਲਾਕਿਆਂ ਵਿੱਚ ਸ਼ਰਾਬ ਦੀਆਂ ਦੁਕਾਨਾਂ ਦੇ ਬਾਹਰ ਸਮਾਜ ਵਿਰੋਧੀ ਅਨਸਰਾਂ ਦੇ ਇਕੱਠੇ ਹੋਣ ਅਤੇ ਬਦਇੰਤਜ਼ਾਮੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਕਾਰਨ ਸਥਾਨਕ ਨਿਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦੀਆਂ ਲਗਾਤਾਰ ਸ਼ਿਕਾਇਤਾਂ ਤੋਂ ਬਾਅਦ ਪ੍ਰਸ਼ਾਸਨ ਨੇ ਅਜਿਹੀਆਂ ਦੁਕਾਨਾਂ ਵਿਰੁੱਧ ਕਾਰਵਾਈ ਕੀਤੀ ਹੈ।52 ਹੋਰ ਠੇਕਿਆਂ 'ਤੇ ਹੋਵੇਗੀ ਕਾਰਵਾਈਸਰਕਾਰੀ ਸੂਤਰਾਂ ਮੁਤਾਬਕ, ਦਿੱਲੀ ਵਿੱਚ ਲੋਕਾਂ ਦੇ ਹਿੱਤਾਂ ਨੂੰ ਤਰਜੀਹ ਦਿੰਦਿਆਂ ਸ਼ਰਾਬ ਦੀਆਂ ਦੁਕਾਨਾਂ ਦੇ ਸੰਚਾਲਨ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਇਸ ਦੌਰਾਨ 52 ਹੋਰ ਦੁਕਾਨਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਜਲਦ ਬੰਦ ਕਰਨ ਦੀ ਯੋਜਨਾ ਹੈ। ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਮੁੱਖ ਉਦੇਸ਼ ਜਨਤਕ ਵਿਵਸਥਾ ਨੂੰ ਬਿਹਤਰ ਬਣਾਉਣਾ, ਨਿਯਮਾਂ ਦੀ ਪਾਲਣਾ ਯਕੀਨੀ ਕਰਨਾ ਅਤੇ ਸਥਾਨਕ ਨਿਵਾਸੀਆਂ ਨੂੰ ਹੋਣ ਵਾਲੀ ਪਰੇਸ਼ਾਨੀ ਘਟਾਉਣਾ ਹੈ।