Gangster Deport: ਵੱਡੀ ਖ਼ਬਰ, ਨਾਮੀ ਗੈਂਗਸਟਰ ਵਿਦੇਸ਼ ਤੋਂ ਹੋਵੇਗਾ ਡਿਪੋਰਟ: ਪੰਜਾਬੀ ਗਾਇਕ ਦੇ ਘਰ ਨੂੰ ਬਣਾਇਆ ਸੀ ਨਿਸ਼ਾਨਾ; ਹਮਲਾ ਕਰਨ ਲਈ ਮਿਲੇ ਸੀ 4000 ਡਾਲਰ...

Wait 5 sec.

Gangster Deport: ਕੈਨੇਡਾ ਵਿੱਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਅਭਿਜੀਤ ਕਿੰਗਰਾ ਨੂੰ ਡਿਪੋਰਟ ਕੀਤਾ ਜਾਵੇਗਾ। ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ (IRB) ਨੇ ਅਭਿਜੀਤ ਕਿੰਗਰਾ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਹਾਲਾਂਕਿ ਉਸ ਨੇ ਅਪੀਲ ਕੀਤੀ ਹੈ ਕਿ ਜੇਕਰ ਉਸ ਨੂੰ ਭਾਰਤ ਭੇਜਿਆ ਗਿਆ ਤਾਂ ਉਸ ਦਾ ਕਤਲ ਕਰ ਦਿੱਤਾ ਜਾਏਗਾ।IRB ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਭਿਜੀਤ ਕਿੰਗਰਾ ਵਰਗੇ ਗੈਂਗਸਟਰ ਨੂੰ ਕੈਨੇਡਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ ਅਤੇ ਉਸ ਨੂੰ ਤੁਰੰਤ ਦੇਸ਼ ਤੋਂ ਬਾਹਰ ਕੱਢਿਆ ਜਾਵੇ। ਅਭਿਜੀਤ ਕਿੰਗਰਾ ਪਿਛਲੇ ਇੱਕ ਸਾਲ ਤੋਂ ਕੈਨੇਡਾ ਦੀ ਜੇਲ੍ਹ ਵਿੱਚ ਬੰਦ ਹੈ। ਉਸ 'ਤੇ ਏਪੀ ਢਿੱਲੋਂ ਸਮੇਤ ਹੋਰ ਲੋਕਾਂ ਤੋਂ ਵੀ ਫਿਰੌਤੀ ਵਸੂਲਣ ਦੇ ਦੋਸ਼ ਹਨ। IRB ਨੇ ਇਹ ਫੈਸਲਾ 15 ਜੂਨ ਨੂੰ ਸੁਣਾਇਆ ਹੈ।ਇੰਝ ਬਣਿਆ ਗੈਂਗਸਟਰ ਅਭਿਜੀਤ ਕਿੰਗਰਾ ਭਾਰਤ ਤੋਂ ਵਿਦੇਸ਼ ਪੜ੍ਹਾਈ ਲਈ ਗਿਆ ਸੀ। ਉੱਥੇ ਜਾ ਕੇ ਉਹ ਲਾਰੈਂਸ ਬਿਸ਼ਨੋਈ ਗੈਂਗ ਦੇ ਸੰਪਰਕ ਵਿੱਚ ਆ ਗਿਆ। ਸ਼ੁਰੂ ਵਿੱਚ ਉਸ ਤੋਂ ਛੋਟੇ-ਮੋਟੇ ਅਪਰਾਧ ਕਰਵਾਏ ਗਏ ਅਤੇ ਬਦਲੇ ਵਿੱਚ ਉਸ ਨੂੰ ਡਾਲਰ ਦਿੱਤੇ ਗਏ। ਬਾਅਦ ਵਿੱਚ ਉਹ ਨਿਯਮਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਬਣ ਗਿਆ। ਅਭਿਜੀਤ ਕਿੰਗਰਾ ਖ਼ਿਲਾਫ਼ ਕੈਨੇਡਾ ਵਿੱਚ ਭਾਰਤੀ ਮੂਲ ਦੇ ਲੋਕਾਂ ਤੋਂ ਫਿਰੌਤੀ ਮੰਗਣ ਅਤੇ ਫਾਇਰਿੰਗ ਕਰਨ ਦੇ ਕਈ ਮਾਮਲੇ ਦਰਜ ਹਨ। ਇਨ੍ਹਾਂ ਮਾਮਲਿਆਂ ਵਿੱਚ ਉਸ ਨੂੰ 6 ਸਾਲ ਦੀ ਸਜ਼ਾ ਵੀ ਹੋ ਚੁੱਕੀ ਹੈ।ਏਪੀ ਢਿੱਲੋਂ ਦੇ ਘਰ 'ਤੇ ਫਾਇਰਿੰਗ ਲਈ ਮਿਲੇ 4000 ਡਾਲਰ ਕਿੰਗਰਾ ਨੇ ਬੋਰਡ ਸਾਹਮਣੇ ਇੱਕ ਮਹੱਤਵਪੂਰਨ ਖੁਲਾਸਾ ਕਰਦਿਆਂ ਕਿਹਾ ਕਿ ਏਪੀ ਢਿੱਲੋਂ ਦੇ ਘਰ 'ਤੇ ਫਾਇਰਿੰਗ ਕਰਨ ਲਈ ਉਸ ਦੇ ਇੱਕ ਸਾਥੀ ਨੇ ਉਸ ਨੂੰ 4000 ਡਾਲਰ ਦੇਣ ਦੀ ਪੇਸ਼ਕਸ਼ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਅਭਿਜੀਤ ਕਿੰਗਰਾ ਨੇ 2 ਸਤੰਬਰ 2024 ਨੂੰ ਬ੍ਰਿਟਿਸ਼ ਕੋਲੰਬੀਆ (B.C.) ਦੇ ਵੈਨਕੂਵਰ ਆਈਲੈਂਡ ਵਿੱਚ ਸਥਿਤ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਨੂੰ ਨਿਸ਼ਾਨਾ ਬਣਾਇਆ ਸੀ। ਰਾਤ ਦੇ ਹਨੇਰੇ ਵਿੱਚ ਦੋ ਹਮਲਾਵਰ ਉੱਥੇ ਪਹੁੰਚੇ, ਜਿਨ੍ਹਾਂ ਵਿੱਚੋਂ ਇੱਕ ਅਭਿਜੀਤ ਕਿੰਗਰਾ ਸੀ।ਕਿੰਗਰਾ ਨੇ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਇੱਕ ਤੋਂ ਬਾਅਦ ਇੱਕ ਕੁੱਲ 14 ਗੋਲੀਆਂ ਚਲਾਈਆਂ। ਇਸੇ ਦੌਰਾਨ ਉਸ ਦੇ ਸਾਥੀ ਨੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ 'ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਇਸ ਹਮਲੇ ਨੇ ਕੈਨੇਡਾ ਦੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਵੀ ਹੈਰਾਨ ਕਰ ਦਿੱਤਾ ਸੀ।