Big News: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਮਸ਼ਹੂਰ ਕਾਰੋਬਾਰੀ ਨੇ ਪਤਨੀ ਦਾ ਕੀਤਾ ਕਤਲ; ਸਿਰ ’ਤੇ ਹਥੌੜਾ ਮਾਰ...

Wait 5 sec.

Crime News: ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਇੱਕ ਕਾਰੋਬਾਰੀ ਨੇ ਆਪਣੀ ਪਤਨੀ ਨਾਲ ਹੋਏ ਝਗੜੇ ਤੋਂ ਬਾਅਦ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦਰਅਸਲ, ਫਰੂਖਨਗਰ ਖੇਤਰ ’ਚ ਇੱਟਾਂ ਦੇ ਕਾਰੋਬਾਰੀ ਨੇ ਪਤਨੀ ਦੇ ਸਿਰ ’ਤੇ ਹਥੌੜਾ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਪਤੀ ਨੇ ਖੁਦ ਹੀ ਪੁਲਿਸ ਨੂੰ ਫੋਨ ਕਰ ਕੇ ਇਸ ਵਾਰਦਾਤ ਦੀ ਜਾਣਕਾਰੀ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਰੂਖਨਗਰ ਥਾਣਾ ਪੁਲਿਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਔਰਤ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ। ਕਾਰੋਬਾਰੀ ਨੂੰ ਹਿਰਾਸਤ ਵਿੱਚ ਲਿਆਦੱਸ ਦੇਈਏ ਕਿ ਇਸ ਵਾਰਦਾਤ ਤੋਂ ਬਾਅਦ, ਮੁਲਜ਼ਮ ਪਤੀ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਮੁਤਾਬਕ, ਕਰੀਬ ਸਾਢੇ 10 ਵਜੇ ਪੁਲਿਸ ਨੂੰ ਫੋਨ ਕਰ ਕੇ ਇੱਕ ਵਿਅਕਤੀ ਨੇ ਸੂਚਨਾ ਦਿੱਤੀ ਕਿ ਉਸ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ। ਜਦੋਂ ਪੁਲਿਸ ਦੱਸੀ ਗਈ ਥਾਂ ’ਤੇ ਪਹੁੰਚੀ ਤਾਂ ਮੁਲਜ਼ਮ ਲਾਸ਼ ਦੇ ਕੋਲ ਹੀ ਬੈਠਾ ਸੀ। ਕਮਰੇ ’ਚ ਖੂਨ ਦੇ ਛਿੱਟੇ ਸਨ ਅਤੇ ਸਾਮਾਨ ਖਿੱਲਰਿਆ ਹੋਇਆ ਸੀ। ਪੁਲਿਸ ਮੁਤਾਬਕ, ਘਰ ’ਚ ਮੌਜੂਦ ਵਿਅਕਤੀ ਤੋਂ ਜਦੋਂ ਪੁਲਿਸ ਨੇ ਪੁੱਛਗਿੱਛ ਸ਼ੁਰੂ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਦਾ ਨਾਂ ਨਾਇਬ ਹੈ। 15 ਸਾਲ ਪਹਿਲਾਂ ਹੋਇਆ ਸੀ ਵਿਆਹ ਜਾਣਕਾਰੀ ਮੁਤਾਬਕ ਉਸ ਦਾ ਵਿਆਹ ਲਗਭਗ 15 ਸਾਲ ਪਹਿਲਾਂ ਕੈਥਲ ਦੀ ਰਹਿਣ ਵਾਲੀ ਪੂਜਾ ਨਾਮ ਦੀ ਕੁੜੀ ਨਾਲ ਹੋਇਆ ਸੀ। ਉਸ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਉਹ ਫਰੂਖਨਗਰ ’ਚ ਹੀ ਇੱਟਾਂ ਸਪਲਾਈ ਕਰਨ ਦਾ ਕੰਮ ਕਰਦਾ ਹੈ। ਉੱਥੇ ਹੀ, ਪੂਜਾ ਘਰ ’ਚ ਰਹਿੰਦੀ ਸੀ। ਦੋਵਾਂ ਦਾ 10 ਸਾਲ ਦਾ ਇੱਕ ਬੇਟਾ ਵੀ ਹੈ। ਮੁੱਢਲੀ ਪੁੱਛਗਿੱਛ ’ਚ ਸਾਹਮਣੇ ਆਇਆ ਕਿ ਨਾਇਬ ਅਤੇ ਪੂਜਾ ਵਿਚਾਲੇ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਨਾਇਬ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ। ਇਸੇ ਕਾਰਨ ਹੋਏ ਝਗੜੇ ’ਚ ਅੱਜ ਦੋਵਾਂ ਵਿਚਾਲੇ ਹੱਥੋਪਾਈ ਹੋ ਗਈ ਅਤੇ ਗੁੱਸੇ ’ਚ ਆ ਕੇ ਨਾਇਬ ਨੇ ਪੂਜਾ ਦੇ ਸਿਰ ’ਤੇ ਹਥੌੜੇ ਨਾਲ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਨੇ ਪਤੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ। ਫਿਲਹਾਲ ਪੁਲਸ ਨੇ ਮੁਲਜ਼ਮ ਪਤੀ ਨਾਇਬ ਨੂੰ ਹਿਰਾਸਤ ’ਚ ਲੈ ਲਿਆ ਹੈ। ਪੂਜਾ ਦੇ ਪਰਿਵਾਰ ਵਾਲਿਆਂ ਨੂੰ ਇਸ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਪਰਿਵਾਰ ਵਾਲਿਆਂ ਦੀ ਸ਼ਿਕਾਇਤ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।