Political News: ਸਿਆਸੀ ਜਗਤ ਤੋਂ ਅਹਿਮ ਖਬਰ, ਕਾਂਗਰਸ ਵਿਚ ਵੱਡੇ ਪੱਧਰ ਉੱਤੇ ਨਵੀਆਂ ਨਿਯੁਕਤੀਆਂ; ਜਾਣੋ ਕਿਸਨੂੰ ਮਿਲੀ ਵੱਡੀ ਜ਼ਿੰਮੇਵਾਰੀ: ਲਿਸਟ ਆਈ ਸਾਹਮਣੇ...

Wait 5 sec.

Political News: ਸਿਆਸੀ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਿਆਸਤਦਾਨਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਵੱਲੋਂ ਨਵੀਆਂ ਨਿਯੁਕਤੀਆਂ ਦੇ ਨਾਲ-ਨਾਲ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਲਗਾਤਾਰ ਆਪਣੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਹੁਣ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ (HPCC) ਨੇ ਬੂਥ ਅਤੇ ਬਲਾਕ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਸੂਬੇ ਭਰ ਵਿੱਚ ਬਲਾਕ ਕਾਂਗਰਸ ਕਮੇਟੀ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਸੂਬਾ ਕਾਂਗਰਸ ਪ੍ਰਧਾਨ ਰਾਓ ਨਰਿੰਦਰ ਸਿੰਘ ਨੇ ਬੁੱਧਵਾਰ ਨੂੰ ਜਾਰੀ ਇੱਕ ਆਦੇਸ਼ ਵਿੱਚ ਵੱਖ-ਵੱਖ ਜ਼ਿਲ੍ਹਿਆਂ ਲਈ 100 ਤੋਂ ਵੱਧ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ।ਕਾਂਗਰਸ ਵੱਲੋਂ ਜਾਰੀ ਪੱਤਰ ਦੇ ਅਨੁਸਾਰ ਇਨ੍ਹਾਂ ਨਿਯੁਕਤੀਆਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨਾਂ, ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਤੋਂ ਪ੍ਰਾਪਤ ਸੁਝਾਵਾਂ ਦੇ ਆਧਾਰ 'ਤੇ ਅੰਤਿਮ ਰੂਪ ਦਿੱਤਾ ਗਿਆ ਸੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।