BJP Leader Murder: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਛੱਤੀਸਗੜ੍ਹ ਦੇ ਕੋਰੀਆ ਜ਼ਿਲ੍ਹੇ ’ਚ ਰੇਤ ਦੀ ਗੈਰ-ਕਾਨੂਨੀ ਮਾਈਨਿੰਗ ਨੂੰ ਲੈ ਕੇ ਭਾਜਪਾ ਦੇ ਇੱਕ ਆਗੂ ਭਰਤ ਸਿੰਘ ਉਰਫ਼ ਲੱਲਾ ਸਿੰਘ ਸਣੇ 3 ਵਿਅਕਤਿਆਂ ਨੂੰ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮਾਂ ਨੇ ਭਾਜਪਾ ਆਗੂ ਦੀ ਫਾਰਚੂਨਰ ਕਾਰ ਦੇ ਅੱਗੇ-ਪਿੱਛੇ ਹੋਰ ਮੋਟਰ-ਗੱਡੀਆਂ ਖੜ੍ਹੀਆਂ ਕਰ ਕੇ ਸੜਕ ਜਾਮ ਕਰ ਦਿੱਤੀ। ਫਿਰ ਫਾਰਚੂਨਰ ’ਤੇ ਪੈਟਰੋਲ ਛਿੜਕ ਕੇ ਅੱਗ ਲਾ ਦਿੱਤੀ। ਇਸ ਦੇ ਸਿੱਟੇ ਵਜੋਂ ਭਾਜਪਾ ਦੇ ਸਾਬਕਾ ਜ਼ਿਲਾ ਪੰਚਾਇਤ ਪ੍ਰਧਾਨ ਭਰਤ ਸਿੰਘ ਦੀ ਜ਼ਿੰਦਾ ਸੜ ਜਾਣ ਨਾਲ ਮੌਤ ਹੋ ਗਈ।ਇਸ ਤੋਂ ਬਾਅਦ ਕਾਰ ’ਚ ਸਵਾਰ ਭਰਤ ਸਿੰਘ ਦੇ ਭਰਾ ਸਮੇਤ 4 ਹੋਰ ਵਿਅਕਤੀ ਬਾਹਰ ਨਿਕਲਣ ’ਚ ਸਫਲ ਹੋ ਗਏ ਪਰ ਮੁਲਜ਼ਮਾਂ ਨੇ ਉਨ੍ਹਾਂ ਨੂੰ ਘੇਰ ਕੇ ਬੇਰਹਿਮੀ ਨਾਲ ਕੁੱਟਿਆ। ਉਨ੍ਹਾਂ ’ਤੇ ਕੁਹਾੜੀਆਂ ਨਾਲ ਹਮਲਾ ਕੀਤਾ। ਹਮਲੇ ਦੌਰਾਨ ਗੰਭੀਰ ਰੂਪ ’ਚ ਜ਼ਖਮੀ ਹੋਏ ਵੀਰੇਂਦਰ ਸਿੰਘ (28) ਤੇ ਉਸ ਦੇ ਚਚੇਰੇ ਭਰਾ ਨਗੇਂਦਰ ਸਿੰਘ (53) ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਭਰਤ ਸਿੰਘ ਦਾ ਕੁਝ ਲੋਕਾਂ ਨਾਲ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਝਗੜਾ ਹੋ ਗਿਆ ਸੀ। ਮੰਗਲਵਾਰ ਰਾਤ 12:00 ਵਜੇ ਹਮਲਾਵਰਾਂ ਨੇ ਭਰਤ ਸਿੰਘ ਤੇ ਹੋਰਨਾਂ ਨੂੰ ਘੇਰ ਲਿਆ। ਇਸ ਮਾਮਲੇ ’ਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਭਰਤ ਸਿੰਘ ਪਹਿਲਾਂ ਕਾਂਗਰਸ ਪਾਰਟੀ ’ਚ ਸੀ ਪਰ ਭੁਪੇਸ਼ ਬਘੇਲ ਸਰਕਾਰ ਦੌਰਾਨ ਭਾਜਪਾ ’ਚ ਸ਼ਾਮਲ ਹੋ ਗਿਆ ਸੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।