Tamil Nadu Gas Leak : ਤਮਿਲਨਾਡੂ ਦੇ ਤਿਰੁਵੱਲੂਰ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ, 7 ਔਰਤਾਂ ਦੀ ਮੌਤ

Wait 5 sec.

Tamil Nadu Gas Leak : ਤਮਿਲਨਾਡੂ ਦੇ ਤਿਰੁਵੱਲੂਰ ਵਿੱਚ ਐਤਵਾਰ (21 ਜੂਨ 2026) ਨੂੰ ਅਮੋਨੀਆ ਗੈਸ ਲੀਕ ਹੋਣ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਇਸ ਭਿਆਨਕ ਹਾਦਸੇ ਵਿੱਚ ਹੁਣ ਤੱਕ 7 ਔਰਤਾਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਤਿਰੁਵੱਲੂਰ ਜ਼ਿਲ੍ਹੇ ਦੇ ਪੇਰੀਆਪਾਲਯਮ ਨੇੜੇ ਕਨਨੀਗੈਪੇਰ ਵਿੱਚ ਸਥਿਤ ਇੱਕ ਸਮੁੰਦਰੀ ਭੋਜਨ (ਸੀ-ਫੂਡ) ਐਕਸਪੋਰਟ ਯੂਨਿਟ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ ਵਾਪਰੀ। ਇਸ ਹਾਦਸੇ ਕਾਰਨ ਘੱਟੋ-ਘੱਟ 67 ਲੋਕ ਪ੍ਰਭਾਵਿਤ ਹੋਏ ਹਨ।ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਤਿਰੁਵੱਲੂਰ ਜ਼ਿਲ੍ਹਾ ਕਲੈਕਟਰ ਦਫ਼ਤਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਹਾਦਸੇ ਦੀ ਸੂਚਨਾ ਮਿਲਦੇ ਹੀ ਰਾਸ਼ਟਰੀ ਆਫ਼ਤ ਮੋਚਨ ਬਲ (NDRF) ਦੀ ਚੌਥੀ ਬਟਾਲੀਅਨ ਹੈੱਡਕੁਆਰਟਰ ਨੂੰ ਤੁਰੰਤ ਅਲਰਟ ਕਰ ਦਿੱਤਾ ਗਿਆ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਟੀਮ ਨੂੰ ਸਰਗਰਮ ਕੀਤਾ ਗਿਆ।ਜ਼ਿਲ੍ਹਾ ਪ੍ਰਸ਼ਾਸਨ ਦੀ ਬੇਨਤੀ ਤੋਂ ਬਾਅਦ NDRF ਦੀ ਚੌਥੀ ਬਟਾਲੀਅਨ ਦੇ ਸੀਨੀਅਰ ਕਮਾਂਡੈਂਟ ਅਖਿਲੇਸ਼ ਕੁਮਾਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਕੈਮੀਕਲ, ਬਾਇਲੋਜੀਕਲ, ਰੇਡੀਓਲੋਜੀਕਲ ਅਤੇ ਨਿਊਕਲੀਅਰ (CBRN) ਰਿਸਪਾਂਸ ਟੀਮ ਨੂੰ ਤੁਰੰਤ ਘਟਨਾ ਸਥਾਨ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।