Rahul Gandhi ਨੇ ਮਨਾਇਆ 56ਵਾਂ ਜਨਮਦਿਨ, PM ਮੋਦੀ ਨੇ ਦਿੱਤੀ ਵਧਾਈ; ਕਿਹਾ- ‘ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ’

Wait 5 sec.

Rahul Gandhi Birthday: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ( Rahul Gandhi ) ਦੇ ਜਨਮਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ( Narendra Modi ) ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਰਾਹੁਲ ਗਾਂਧੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ 56 ਸਾਲ ਦੇ ਹੋ ਗਏ।Best wishes to the Leader of the Opposition in the Lok Sabha, Shri Rahul Gandhi Ji on his birthday. Praying for his good health and long life. @RahulGandhi— Narendra Modi (@narendramodi) June 19, 2026ਉਨ੍ਹਾਂ ਦੇ ਜਨਮ ਦਿਨ ਮੌਕੇ ਦੇਸ਼ ਭਰ ਤੋਂ ਰਾਜਨੀਤਿਕ ਨੇਤਾਵਾਂ, ਸਮਰਥਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਦਿਆਂ ਲਿਖਿਆ, “ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਜਨਮ ਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰਦਾ ਹਾਂ।”ਕਾਂਗਰਸ ਨੇ ਵੀ ਦਿੱਤੀ ਵਧਾਈ ਕਾਂਗਰਸ ਪਾਰਟੀ ਨੇ ਰਾਹੁਲ ਗਾਂਧੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਨੇਤ੍ਰਿਤਵ ਅਤੇ ਸਮਾਜਿਕ ਮੁੱਦਿਆਂ ‘ਤੇ ਉਠਾਈ ਜਾਣ ਵਾਲੀ ਆਵਾਜ਼ ਦੀ ਪ੍ਰਸ਼ੰਸਾ ਕੀਤੀ। ਪਾਰਟੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਕਈ ਲੋਕ ਆਪਣੀ ਗੱਲ ਕਹਿਣ ਤੋਂ ਕਤਰਾਉਂਦੇ ਹਨ, ਰਾਹੁਲ ਗਾਂਧੀ ਹਮੇਸ਼ਾ ਉਹਨਾਂ ਮੁੱਦਿਆਂ ‘ਤੇ ਖੁੱਲ੍ਹ ਕੇ ਬੋਲਦੇ ਹਨ ਜਿਨ੍ਹਾਂ ਨੂੰ ਉਹ ਸਹੀ ਮੰਨਦੇ ਹਨ।✨ 𝐇𝐚𝐩𝐩𝐲 𝐁𝐢𝐫𝐭𝐡𝐝𝐚𝐲 𝐭𝐨 𝐒𝐡𝐫𝐢 𝐑𝐚𝐡𝐮𝐥 𝐆𝐚𝐧𝐝𝐡𝐢 ✨ In a world where most choose to stay silent, you have consistently chosen to speak up for what you believe is right.Your relentless fight against injustice, inequality and the misuse of power has inspired… pic.twitter.com/GS99DKfQ43— Congress (@INCIndia) June 19, 2026ਕਾਂਗਰਸ ਨੇ ਕਿਹਾ ਕਿ ਅਨਿਆਂ, ਅਸਮਾਨਤਾ ਅਤੇ ਸੱਤਾ ਦੇ ਦੁਰੁਪਯੋਗ ਖ਼ਿਲਾਫ਼ ਉਨ੍ਹਾਂ ਦੀ ਲਗਾਤਾਰ ਲੜਾਈ ਨੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ। ਪਾਰਟੀ ਮੁਤਾਬਕ ਰਾਹੁਲ ਗਾਂਧੀ ਲੋਕਾਂ ਨੂੰ ਇਹ ਭਰੋਸਾ ਦਿਵਾਉਂਦੇ ਹਨ ਕਿ ਰਾਜਨੀਤੀ ਸਿਰਫ਼ ਸੱਤਾ ਹਾਸਲ ਕਰਨ ਦਾ ਸਾਧਨ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦਾ ਇੱਕ ਮਜ਼ਬੂਤ ਜ਼ਰੀਆ ਵੀ ਹੋ ਸਕਦੀ ਹੈ।ਕਾਂਗਰਸ ਨੇ ਇਹ ਵੀ ਕਿਹਾ ਕਿ ਇਮਾਨਦਾਰੀ, ਹਮਦਰਦੀ ਅਤੇ ਉਮੀਦ ਦੀ ਤਲਾਸ਼ ਕਰ ਰਹੀ ਨੌਜਵਾਨ ਪੀੜ੍ਹੀ, ਖ਼ਾਸ ਕਰਕੇ ਜਨਰੇਸ਼ਨ-Z, ਰਾਹੁਲ ਗਾਂਧੀ ਵਿੱਚ ਆਪਣੀ ਆਵਾਜ਼ ਦੇਖਦੀ ਹੈ। ਪਾਰਟੀ ਦੇ ਅਨੁਸਾਰ ਉਹ ਅਜਿਹੇ ਨੇਤਾ ਹਨ ਜੋ ਨੌਜਵਾਨਾਂ ਦੀਆਂ ਗੱਲਾਂ ਸੁਣਦੇ ਹਨ, ਉਨ੍ਹਾਂ ਨੂੰ ਸਮਝਦੇ ਹਨ ਅਤੇ ਉਨ੍ਹਾਂ ਦੀਆਂ ਆਕਾਂਖਾਵਾਂ ਨੂੰ ਮਜ਼ਬੂਤੀ ਨਾਲ ਉਠਾਉਂਦੇ ਹਨ।ਖੜਗੇ ਨੇ ਵੀ ਦਿੱਤੀਆਂ ਸ਼ੁਭਕਾਮਨਾਵਾਂਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ( Mallikarjun Kharge ) ਨੇ ਵੀ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਆਦਰਸ਼ਾਂ ਪ੍ਰਤੀ ਰਾਹੁਲ ਗਾਂਧੀ ਦੀ ਅਟੁੱਟ ਵਚਨਬੱਧਤਾ ਅਤੇ ਆਮ ਲੋਕਾਂ ਦੀ ਆਵਾਜ਼ ਉਠਾਉਣ ਦਾ ਉਨ੍ਹਾਂ ਦਾ ਸਾਹਸ ਲੱਖਾਂ ਲੋਕਾਂ ਲਈ ਪ੍ਰੇਰਣਾ ਹੈ।ਖੜਗੇ ਨੇ ਕਿਹਾ ਕਿ ਕਾਂਗਰਸ ਦੀ ਸਮਾਵੇਸ਼ੀ ਸੋਚ, ਸਮਾਜਿਕ ਨਿਆਂ, ਸਦਭਾਵਨਾ ਅਤੇ ਕਰੁਣਾ ਵਰਗੇ ਮੁੱਲ ਰਾਹੁਲ ਗਾਂਧੀ ਦੇ ਜਨਤਕ ਜੀਵਨ ਅਤੇ ਨੇਤ੍ਰਿਤਵ ਵਿੱਚ ਸਪਸ਼ਟ ਤੌਰ ‘ਤੇ ਨਜ਼ਰ ਆਉਂਦੇ ਹਨ। ਉਨ੍ਹਾਂ ਨੇ ਰਾਹੁਲ ਗਾਂਧੀ ਦੀ ਚੰਗੀ ਸਿਹਤ, ਖੁਸ਼ਹਾਲੀ, ਤਾਕਤ ਅਤੇ ਦੇਸ਼ ਸੇਵਾ ਲਈ ਲੰਬੀ ਉਮਰ ਦੀ ਕਾਮਨਾ ਕੀਤੀ।