Punjabi family Murder in US : ਅਮਰੀਕਾ (America) ਦੇ ਸੂਬੇ ਟੈਕਸਸ ਦੇ ਐਲਟੋਨ ਸ਼ਹਿਰ ਵਿਚ ਇੱਕ ਪੰਜਾਬੀ ਨੌਜਵਾਨ ਵੱਲੋਂ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ 19 ਸਾਲਾਂ ਗੌਰਵ ਚੋਪੜਾ ਨੇ ਮਾਂ-ਪਿਓ ਤੇ ਨਾਨੀ ਦਾ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਉਕਤ ਪਰਿਵਾਰ ਨਵਾਂਸ਼ਹਿਰ ਦੇ ਬੰਗਾ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇ ਸੂਬੇ ਟੈਕਸਸ ਦੇ ਸ਼ਹਿਰ ਐਲਟੋਨ ਵਿਚ ਇਕ ਪੰਜਾਬੀ ਨੌਜਵਾਨ ਨੇ ਆਪਣੇ ਮਾਂ-ਬਾਪ ਅਤੇ ਨਾਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ ਸਵੀਟਾ ਰਾਮ (56), ਕਮਲੇਸ਼ ਰਾਣੀ (46) ਅਤੇ ਮਿੰਦਰ ਕੌਰ (73) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਸਵੀਟਾ ਰਾਮ ਸਥਾਨਕ ਨਾਮੀ ਕਾਰੋਬਾਰੀ ਸੀ ਤੇ ਪਰਿਵਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਲਾਗਲੇ ਪਿੰਡ ਲੱਖਪੁਰ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਵੱਡੇ ਭਰਾ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸੇ ਤਰ੍ਹਾਂ ਭਰਾ ਦਾ ਬਚਾਅ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮਾਂ ਤੇ ਨਾਨੀ ਦੀ ਮੌਤ ਮੌਕੇ ’ਤੇ ਹੀ ਹੋ ਗਈ, ਜਦਕਿ ਬਾਪ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਮੁਲਜ਼ਮ ਨੌਜਵਾਨ ਗੌਰਵ ਚੋਪੜਾ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਰੋਪੀ ਗੌਰਵ ਦੇ 21 ਸਾਲਾ ਵੱਡੇ ਭਰਾ ਨੇ ਜਾਂਚ ਅਧਿਕਾਰੀਆਂ ਨੂੰ ਦੱਸਿਆ ਕਿ ਜਦੋਂ ਉਹ ਪੌੜੀਆਂ ਚੜ੍ਹ ਰਿਹਾ ਸੀ ਤਾਂ ਉਸ ਨੇ ਜ਼ਮੀਨ ’ਤੇ ਲਾਸ਼ਾਂ ਪਈਆਂ ਦੇਖੀਆਂ। ਉਹ ਸਦਮੇ ਵਿਚ ਸੀ ਕਿ ਇਸ ਤੋਂ ਬਾਅਦ ਉਸ ਦਾ ਛੋਟਾ ਭਰਾ ਗੌਰਵ ਚੋਪੜਾ ਉਸ ਵੱਲ ਆਇਆ, ਉਸ ਨੇ ਬੰਦੂਕ ਕੱਢੀ ਅਤੇ ਉਸ ਦੇ ਸਿਰ ਵੱਲ ਤਾਣ ਕੇ ਇੱਕ ਗੋਲੀ ਚਲਾਈ, ਜੋ ਛੂ ਕੇ ਲੰਘ ਗਈ ਤੇ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਉਸ ਨੇ ਵਾਰਦਾਤ ਸੰਬੰਧੀ ਪੁਲਸ ਨੂੰ ਸੂਚਿਤ ਕੀਤਾ। ਕਥਿਤ ਆਰੋਪੀ ਨੇ ਫਰਾਰ ਹੋਣ ਦੀ ਕੋਸਿ਼ਸ਼ ਕੀਤੀ ਪਰ ਪੁਲਸ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।