ਅਮਰੀਕਾ 'ਚ ਪੰਜਾਬੀ ਮਹਿਲਾ ਦੀ ਬੇਰਹਿਮੀ ਨਾਲ ਕੀਤੀ ਹੱਤਿਆ, ਲਾਸ਼ ਨੂੰ ਸਾੜਨ ਦਾ ਦੋਸ਼; ਮੱਚੀ ਸਨਸਨੀ

Wait 5 sec.

Crime News: ਮੋਗਾ ਵਿੱਚ ਨਿਹਾਲ ਸਿੰਘ ਵਾਲਾ ਦੇ ਪਿੰਡ ਡਾਲਾ ਦੇ ਇੱਕ ਵਿਅਕਤੀ 'ਤੇ ਅਮਰੀਕਾ ਵਿੱਚ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਅਤੇ ਲਾਸ਼ ਨੂੰ ਖੁਰਦ-ਬੁਰਦ ਕਰਨ ਦਾ ਦੋਸ਼ ਲਾਇਆ ਹੈ। ਮ੍ਰਿਤਕ ਜੈਸਮੀਨ ਗਿੱਲ ਦਾ ਵਿਆਹ ਲਗਭਗ ਢਾਈ ਸਾਲ ਪਹਿਲਾਂ ਡਾਲਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਗਿੱਲ ਨਾਲ ਹੋਇਆ ਸੀ। ਇਸ ਜੋੜੇ ਦਾ ਸੱਤ ਮਹੀਨੇ ਦਾ ਬੱਚਾ ਵੀ ਹੈ।ਕਪਲ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿ ਰਿਹਾ ਸੀਜਾਣਕਾਰੀ ਮੁਤਾਬਕ, ਗੁਰਵਿੰਦਰ ਸਿੰਘ ਗਿੱਲ ਅਤੇ ਉਸਦੀ ਪਤਨੀ ਜੈਸਮੀਨ ਗਿੱਲ ਅਮਰੀਕਾ ਦੇ ਕੈਲੀਫੋਰਨੀਆ ਦੇ ਸੈਕਰਾਮੈਂਟੋ ਖੇਤਰ ਵਿੱਚ ਰਹਿ ਰਹੇ ਸਨ। ਦੋਹਾਂ ਪਤੀ-ਪਤਨੀ ਵਿਚਾਲੇ ਤਲਾਕ ਨੂੰ ਲੈਕੇ ਝਗੜਾ ਚੱਲ ਰਿਹਾ ਸੀ।ਜੈਸਮੀਨ ਦੇ ਚਚੇਰੇ ਭਰਾ ਨੇ ਅਮਰੀਕੀ ਪੁਲਿਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਕਰਵਾਈ ਦਰਜਜੈਸਮੀਨ ਦੇ ਚਚੇਰੇ ਭਰਾ ਨੇ ਅਮਰੀਕੀ ਪੁਲਿਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਸ਼ੁਰੂਆਤੀ ਜਾਂਚ ਤੋਂ ਬਾਅਦ, ਪੁਲਿਸ ਨੇ ਉਸਦੇ ਪਤੀ ਗੁਰਵਿੰਦਰ ਗਿੱਲ ਤੋਂ ਪੁੱਛਗਿੱਛ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।ਦੋਸ਼ੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਦਾ ਕੀਤਾ ਕਤਲ ਅਤੇ ਫਿਰ ਸਾੜੀ ਲਾਸ਼ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਦਾ ਕਤਲ ਕੀਤਾ ਅਤੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਉਸ ਨੂੰ ਅੱਗ ਲਾ ਦਿੱਤੀ। ਜੈਸਮੀਨ ਗਿੱਲ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਜਗਤਾਰ ਸਿੰਘ ਜਲਜਾਨ ਅਤੇ ਡੀਐਮਸੀ ਹਸਪਤਾਲ, ਲੁਧਿਆਣਾ ਦੇ ਸੇਵਾਮੁਕਤ ਕਰਮਚਾਰੀ ਸੁਖਵਿੰਦਰ ਕੌਰ ਰਾਣੀ ਦੀ ਧੀ ਅਤੇ ਪ੍ਰਸਿੱਧ ਕਵੀ ਪਾਸ ਆਜ਼ਾਦ ਦੀ ਭੈਣ ਸੀ।ਪੀੜਤ ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਦੀਆਂ ਅਸਥੀਆਂ ਨੂੰ ਅਮਰੀਕਾ ਤੋਂ ਪੰਜਾਬ ਵਾਪਸ ਲਿਆਂਦਾ ਜਾ ਰਿਹਾ ਹੈ। ਇਸ ਵੇਲੇ, ਅਮਰੀਕੀ ਸਰਕਾਰ ਉਸ ਦੇ ਸੱਤ ਮਹੀਨੇ ਦੇ ਪੁੱਤਰ ਦੀ ਦੇਖਭਾਲ ਕਰ ਰਹੀ ਹੈ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।