Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਲੋਕਾਂ ਵਿਚਾਲੇ ਉਸ ਸਮੇਂ ਚੀਕ-ਚਿਹਾੜਾ ਪੈ ਗਿਆ, ਜਦੋਂ ਉਹ ਆਪਣੇ ਘਰਾਂ ਅੰਦਰ ਸੁੱਤੇ ਪਏ ਸੀ। ਇਸ ਦੌਰਾਨ ਅਚਾਨਕ ਧਰਤੀ ਕੰਬਣ ਲੱਗੀ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨੂੰ ਭੱਜੇ। ਦਰਅਸਲ, ਗੁਆਂਢੀ ਮੁਲਕ ਪਾਕਿਸਤਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸਦਾ ਪ੍ਰਭਾਵ ਭਾਰਤ ਦੇ ਕੁਝ ਹਿੱਸਿਆਂ ਵਿੱਚ ਵੀ ਮਹਿਸੂਸ ਕੀਤਾ ਗਿਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਅਨੁਸਾਰ, ਭੂਚਾਲ ਦੀ ਤੀਬਰਤਾ 5.8 ਸੀ। ਭੂਚਾਲ ਦਾ ਕੇਂਦਰ ਵੀ ਪਾਕਿਸਤਾਨ ਵਿੱਚ ਸੀ। ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਵੀ ਆਇਆ ਭੂਚਾਲਇਸ ਤੋਂ ਇਲਾਵਾ ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਭੂਚਾਲ ਆਇਆ। ਭੂਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ। ਇਹ ਭੂਚਾਲ ਰਾਜ ਦੀ ਰਾਜਧਾਨੀ ਤੋਂ ਲਗਭਗ 130 ਕਿਲੋਮੀਟਰ ਦੂਰ ਰਾਮਪੁਰ ਖੇਤਰ ਵਿੱਚ ਮਹਿਸੂਸ ਕੀਤਾ ਗਿਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਸਵੇਰੇ 4:36 ਵਜੇ ਦੇ ਕਰੀਬ ਕੁਝ ਸਕਿੰਟਾਂ ਲਈ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਵਿੱਚ ਕਿਹਾ ਗਿਆ ਹੈ ਕਿ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (SDMA) ਨੇ ਕਿਹਾ ਕਿ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਆਉਣ ਵਾਲੇ ਭੂਚਾਲਾਂ ਨੇ ਸਥਾਨਕ ਲੋਕਾਂ ਨੂੰ ਚਿੰਤਤ ਕਰ ਦਿੱਤਾ ਹੈ। ਹਾਲ ਹੀ ਵਿੱਚ, 26 ਅਗਸਤ ਦੀ ਸਵੇਰ ਨੂੰ ਸ਼ਿਮਲਾ ਵਿੱਚ ਹਲਕੇ ਭੂਚਾਲ ਮਹਿਸੂਸ ਕੀਤੇ ਗਏ ਸਨ। ਅਧਿਕਾਰਤ ਅੰਕੜਿਆਂ ਅਨੁਸਾਰ, 1 ਅਗਸਤ ਤੱਕ, ਪਿਛਲੇ ਤਿੰਨ ਸਾਲਾਂ ਦੌਰਾਨ ਹਿਮਾਚਲ ਪ੍ਰਦੇਸ਼ ਵਿੱਚ 67 ਭੂਚਾਲ ਮਹਿਸੂਸ ਕੀਤੇ ਗਏ ਸਨ, ਜਿਸ ਨਾਲ 7.05 ਲੱਖ ਰੁਪਏ ਦੀ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਸੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।