Earthquake in Himachal: ਹਿਮਾਚਲ ਪ੍ਰਦੇਸ਼ ਵਿੱਚ ਸ਼ਨੀਵਾਰ, 17 ਅਕਤੂਬਰ ਦੀ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 4:36 ਵਜੇ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਤੇ 4.1 ਦਰਜ ਕੀਤੀ ਗਈ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੇ ਅਨੁਸਾਰ ਭੂਚਾਲ ਦਾ ਕੇਂਦਰ ਸ਼ਿਮਲਾ ਵਿੱਚ ਜ਼ਮੀਨ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ। ਝਟਕੇ ਕੁਝ ਸਕਿੰਟਾਂ ਤੱਕ ਮਹਿਸੂਸ ਕੀਤੇ ਗਏ। ਜ਼ਮੀਨ ਦੇ ਅਚਾਨਕ ਹਿੱਲਣ ਕਾਰਨ ਘਬਰਾਏ ਹੋਏ ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਖੁੱਲ੍ਹੀਆਂ ਥਾਵਾਂ ਉਤੇ ਚਲੇ ਗਏ। ਪਿਛਲੇ ਦਿਨੀਂ ਵੀ ਆਇਆ ਸੀ ਭੂਚਾਲਜ਼ਿਕਰਯੋਗ ਹੈ ਕਿ ਇਸ ਤੋਂ ਸਿਰਫ਼ ਪੰਜ ਦਿਨ ਪਹਿਲਾਂ ਵੀ ਹਿਮਾਚਲ ਪ੍ਰਦੇਸ਼ ਵਿਚ ਭੂਚਾਲ ਆਇਆ ਸੀ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਮੁਤਾਬਕ ਉਸ ਭੂਚਾਲ ਦਾ ਕੇਂਦਰ ਚੰਬਾ ਖੇਤਰ ਵਿਚ 5 ਕਿਲੋਮੀਟਰ ਦੀ ਡੂੰਘਾਈ ਉਤੇ ਸੀ। ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਚ ਪਹਿਲਾਂ ਵੀ ਘੱਟ ਤੀਬਰਤਾ ਵਾਲੇ ਭੂਚਾਲ ਆਉਂਦੇ ਰਹੇ ਹਨ। ਇਸ ਤੋਂ ਪਹਿਲਾਂ ਵਾਲਾ ਭੂਚਾਲ ਸੋਮਵਾਰ ਸ਼ਾਮ 4:40 ਵਜੇ ਆਇਆ ਸੀ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।