Amit Shah Punjab Visit: ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...

Wait 5 sec.

Amit Shah Punjab Visit: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਭਾਜਪਾ ਆਗੂ ਰਵਨੀਤ ਬਿੱਟੂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ 20 ਦਿਨਾਂ ਵਿੱਚ ਇਹ ਦੂਜਾ ਦੌਰਾ ਹੋਵੇਗਾ। ਉਹ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣਗੇ। ਇਸ ਤੋਂ ਬਾਅਦ ਉਹ ਵਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਲਈ ਗੁਰਦਾਸਪੁਰ ਜਾਣਗੇ।ਮਾਨਸਾ ਵਿੱਚ ਮੈਡੀਕਲ ਸਟੋਰ ਦੇ ਮਾਲਕ ਨੇ 13 ਅਕਤੂਬਰ ਨੂੰ ਨਸ਼ੇ ਦਾ ਵਿਰੋਧ ਕਰਨ 'ਤੇ  ਝੋਟਾ ਨੂੰ ਗੋਲੀ ਮਾਰ ਦਿੱਤੀ ਸੀ। ਇਸ ਤੋਂ ਦੋ ਦਿਨ ਬਾਅਦ, 15 ਅਕਤੂਬਰ ਦੀ ਰਾਤ ਨੂੰ, ਸ੍ਰੀ ਹਰਗੋਬਿੰਦਪੁਰ ਸਾਹਿਬ ਖੇਤਰ ਦੇ ਪਿੰਡ ਮਾੜੀ ਪੰਨਾਵਾਂ ਵਿੱਚ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ 'ਤੇ ਵਿਕਰਮਜੀਤ ਸਿੰਘ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਇਸ ਤੋਂ ਪਹਿਲਾਂ ਉਹ 30 ਸਤੰਬਰ ਨੂੰ ਜਲੰਧਰ ਆਏ ਸਨ। ਉਹ ਭਾਜਪਾ ਦੀ "ਨਸ਼ਾ-ਮੁਕਤ ਪੰਜਾਬ ਯਾਤਰਾ" ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਨਸ਼ੇ ਦੀ ਦੁਰਵਰਤੋਂ ਵਿਰੁੱਧ ਇੱਕ ਰੈਲੀ ਨੂੰ ਸੰਬੋਧਨ ਕੀਤਾ ਸੀ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।