Big News: ਪੁਲਿਸ ਪ੍ਰਸ਼ਾਸਨ ਵਿਚਾਲੇ ਉਸ ਸਮੇਂ ਹਾਹਾਕਾਰ ਮੱਚ ਗਿਆ, ਜਦੋਂ ਕਾਂਗਰਸ ਦੇ ਸਾਬਕਾ ਵਿਧਾਇਕ (MLA) ਬੰਬਰ ਠਾਕੁਰ 'ਤੇ ਗੋਲੀ ਚਲਾਉਣ ਵਾਲੇ ਦੋਸ਼ੀ ਹਿਰਾਸਤ ਤੋਂ ਫਰਾਰ ਹੋ ਗਏ। ਦਰਅਸਲ, ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਤੋਂ ਇਹ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਵੀਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਨਾਲ ਮੌਜੂਦ ਪੁਲਿਸ ਦੇ 2 ਕਾਂਸਟੇਬਲਾਂ ਨੂੰ ਲਾਪਰਵਾਹੀ ਦੇ ਦੋਸ਼ 'ਚ ਮੁਅੱਤਲ ਕਰ ਦਿੱਤਾ ਗਿਆ। ਠਾਕੁਰ 'ਤੇ ਗੋਲੀਬਾਰੀ ਦੇ ਸਿਲਸਿਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 4 ਦੋਸ਼ੀਆਂ 'ਚੋਂ ਇੱਕ ਅਜੇ 15 ਮਈ ਨੂੰ ਦਿੱਲੀ-ਹਰਿਆਣਾ ਸਰਹੱਦ 'ਤੇ ਟਿਕਰੀ ਕੋਲ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਿਆ। ਪੁਲਿਸ ਨੇ ਕੀਤੀ ਪੁਸ਼ਟੀਜਿਸ ਤੋਂ ਬਾਅਦ ਪੁਲਿਸ ਨੇ ਵੀਰਵਾਰ ਨੂੰ ਉਸ ਦੇ ਫਰਾਰ ਹੋਣ ਦੀ ਪੁਸ਼ਟੀ ਕੀਤੀ। ਬਿਲਾਸਪੁਰ ਦੇ ਪੁਲਸ ਸੁਪਰਡੈਂਟ (ਐੱਸਪੀ) ਸੰਦੀਪ ਧਵਲ ਨੇ ਵੀਰਵਾਰ ਨੂੰ ਦੱਸਿਆ,''ਦੋਸ਼ੀ ਨਾਲ ਮੌਜੂਦ 2 ਕਾਂਸਟੇਬਲਾਂ ਨੂੰ ਕਰਤੱਵ 'ਚ ਲਾਪਰਵਾਹੀ ਲਈ ਮੁਅੱਤਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।''ਜਾਣੋ ਪੁਲਿਸ ਨੂੰ ਕਿਵੇਂ ਦਿੱਤਾ ਚੱਕਮਾਪੁਲਿਸ ਨੇ ਦੱਸਿਆ ਕਿ ਅਜੇ ਨੂੰ ਇੱਕ ਮਾਮਲੇ ਦੀ ਸੁਣਵਾਈ ਲਈ ਦਿੱਲੀ ਲਿਜਾਇਆ ਗਿਆ ਸੀ ਅਤੇ ਸੁਣਵਾਈ ਖ਼ਤਮ ਹੋਣ ਤੋਂ ਬਾਅਦ ਪੁਲਿਸ ਦਾ ਇੱਕ ਦਲ ਉਸ ਨੂੰ ਬੱਸ 'ਤੇ ਬਿਲਾਸਪੁਰ ਜੇਲ੍ਹ ਵਾਪਸ ਲਿਆ ਰਿਹਾ ਸੀ ਕਿ ਉਦੋਂ ਦਿੱਲੀ-ਹਰਿਆਣਾ ਸਰਹੱਦ 'ਤੇ ਟਿਕਰੀ ਦੇ ਕੋਲੋਂ ਅਜੇ ਫਰਾਰ ਹੋ ਗਿਆ। ਪੁਲਿਸ ਨੇ ਦੱਸਿਆ ਕਿ ਦੋਵੇਂ ਕਾਂਸਟੇਬਲ ਅਜੇ ਦੇ 'ਦੋਸਤ' ਬਣ ਗਏ ਸਨ ਅਤੇ ਉਸ ਦੇ ਘਰ ਵੀ ਗਏ ਸਨ। ਪੁਲਿਸ ਅਨੁਸਾਰ, ਦਿੱਲੀ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਪੁਲਸ ਫਰਾਰ ਦੋਸ਼ੀ ਨੂੰ ਫੜਨ ਲਈ ਤਾਲਮੇਲ ਕਰ ਰਹੀ ਹੈ। ਪਿਛਲੇ ਸਾਲ ਹੋਲੀ ਦੇ ਦਿਨ ਬਿਲਾਸਪੁਰ 'ਚ ਕਾਂਗਰਸ ਦੇ ਸਾਬਕਾ ਵਿਧਾਇਕ ਠਾਕੁਰ ਦੀ ਪਤਨੀ ਦੇ ਸਰਕਾਰੀ ਘਰ 'ਤੇ 4 ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਠਾਕੁਰ ਦੇ ਪੈਰ 'ਚ ਗੋਲੀ ਲੱਗੀ, ਜਦੋਂ ਕਿ ਉਨ੍ਹਾਂ ਦੇ ਨਿੱਜੀ ਸੁਰੱਖਿਆ ਅਧਿਕਾਰੀ ਸੰਜੀਵ ਕੁਮਾਰ ਨੂੰ ਕਈ ਗੋਲੀਆਂ ਲੱਗੀਆਂ। ਭਾਰਤੀ ਨਿਆਂ ਸੰਹਿਤਾ ਦੀ ਧਾਰਾ 109 (ਕਤਲ ਦੀ ਕੋਸ਼ਿਸ਼), ਧਾਰਾ 3 (5) (ਕਈ ਵਿਅਕਤੀਆਂ ਵਲੋਂ ਕੀਤਾ ਗਿਆ ਅਪਰਾਧਕ ਕੰਮ) ਅਤੇ ਆਰਮਜ਼ ਐਕਟ ਦੀ ਧਾਰਾ 25 ਦੇ ਅਧੀਨ ਮਾਮਲਾ ਦਰਜ ਕਰ ਕੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।