New Deputy Chief Minister: ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਾਂਗਰਸ ਦੇ ਸੀਨੀਅਰ ਨੇਤਾ ਜੀ. ਪਰਮੇਸ਼ਵਰ ਕਰਨਾਟਕ ਦੇ ਨਵੇਂ ਉੱਪ ਮੁੱਖ ਮੰਤਰੀ ਹੋਣਗੇ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਨਾਮਜ਼ਦ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਦੇ ਸਹੁੰ ਚੁੱਕਣ ਤੋਂ ਬਾਅਦ ਜੀ. ਪਰਮੇਸ਼ਵਰ ਅਹੁਦੇ ਦੀ ਸਹੁੰ ਚੁੱਕਣਗੇ। ਰਾਜਪਾਲ ਥਾਵਰਚੰਦ ਗਹਿਲੋਤ ਸ਼ਾਮ 4.05 ਵਜੇ ਲੋਕ ਭਵਨ ਦੇ ਗਲਾਸ ਹਾਊਸ 'ਚ ਸ਼ਿਵ ਕੁਮਾਰ ਅਤੇ ਹੋਰ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਸਿੱਧਰਮਈਆ ਦੀ ਅਗਵਾਈ ਵਾਲੀ ਸਰਕਾਰ 'ਚ ਗ੍ਰਹਿ ਮੰਤਰੀ ਵਜੋਂ ਕੰਮ ਕਰ ਚੁੱਕੇ ਜੀ. ਪਰਮੇਸ਼ਵਰ ਇਸ ਤੋਂ ਪਹਿਲਾਂ ਮਈ 2018 ਤੋਂ ਜੁਲਾਈ 2019 ਤੱਕ ਮੁੱਖਮੰਤਰੀ ਐੱਚ.ਡੀ. ਕੁਮਾਰਸਵਾਮੀ ਦੀ ਅਗਵਾਈ ਵਾਲੀ ਕਾਂਗਰਸ-ਜਨਤਾ ਦਲ (ਐੱਸ) ਗਠਜੋੜ ਸਰਕਾਰ 'ਚ ਵੀ ਉੱਪ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਹਨ। ਪ੍ਰਮੁੱਖ ਦਲਿਤ ਨੇਤਾ ਜੀ. ਪਰਮੇਸ਼ਵਰ ਸਾਲ 2010 ਤੋਂ 2018 ਵਿਚਾਲੇ ਲਗਾਤਾਰ ਰਿਕਾਰਡ 8 ਸਾਲਾਂ ਤੱਕ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ (ਕੇਪੀਸੀਸੀ) ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਵਿਚ ਮੌਜੂਦਾ ਮੁੱਖ ਮੰਤਰੀ ਦੇ ਦਫ਼ਤਰ ਵਲੋਂ ਜਾਰੀ ਇੱਕ ਬਿਆਨ ਅਨੁਸਾਰ, ਸ਼ਿਵ ਕੁਮਾਰ ਅਤੇ ਪਰਮੇਸ਼ਵਰ ਨੇ ਸਿੱਧਰਮਈਆ ਤੋਂ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪ੍ਰਤੀ ਧੰਨਵਾਦ ਜ਼ਾਹਰ ਕੀਤਾ। ਦੋਵਾਂ ਆਗੂਆਂ ਨੇ ਸਿੱਧਰਮਈਆ ਨੂੰ ਸਹੁੰ ਚੁੱਕ ਸਮਾਰੋਹ ਲਈ ਸੱਦਾ ਦਿੱਤਾ, ਜਿਸ 'ਤੇ ਉਨ੍ਹਾਂ ਨੇ ਦੋਵਾਂ ਨੂੰ ਵਧਾਈ ਅਤੇ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।