ਹਾਲੇ ਵੀ ਨਹੀਂ ਟਲਿਆ ਖਤਰਾ! ਇਨ੍ਹਾਂ ਜ਼ਿਲ੍ਹਿਆਂ 'ਚ ਹੜ੍ਹ ਖਤਰਾ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

Wait 5 sec.

Himachal Rains: ਹਿਮਾਚਲ ਪ੍ਰਦੇਸ਼ ਵਿੱਚ ਕੁਦਰਤ ਦਾ ਕਹਿਰ ਜਾਰੀ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਮੰਗਲਵਾਰ (8 ਜੁਲਾਈ) ਨੂੰ ਅਗਲੇ 24 ਘੰਟਿਆਂ ਵਿੱਚ ਸੱਤ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਅਚਾਨਕ ਹਲਕੇ ਤੋਂ ਦਰਮਿਆਨੇ ਹੜ੍ਹ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਚੰਬਾ, ਕਾਂਗੜਾ, ਮੰਡੀ, ਕੁੱਲੂ, ਸ਼ਿਮਲਾ, ਸੋਲਨ ਅਤੇ ਸਿਰਮੌਰ ਸ਼ਾਮਲ ਹਨ।ਮੌਸਮ ਵਿਭਾਗ ਨੇ 'ਯੈਲੋ' ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿੱਚ ਅਗਲੇ ਸੋਮਵਾਰ ਤੱਕ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (SEOC) ਦੇ ਅਨੁਸਾਰ, ਸਭ ਤੋਂ ਵੱਧ ਪ੍ਰਭਾਵਿਤ ਮੰਡੀ ਦੇ 153 ਰੂਟਾਂ ਸਣੇ ਕੁੱਲ 225 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਦੋਂ ਕਿ ਸੂਬੇ ਵਿੱਚ 163 ਟ੍ਰਾਂਸਫਾਰਮਰ ਅਤੇ 174 ਜਲ ਸਪਲਾਈ ਯੋਜਨਾਵਾਂ ਪ੍ਰਭਾਵਿਤ ਹੋਈਆਂ ਹਨ।ਹਿਮਾਚਲ ਪ੍ਰਦੇਸ਼ ਵਿੱਚ 1 ਜੂਨ ਤੋਂ 8 ਜੁਲਾਈ ਤੱਕ 203.2 ਮਿਲੀਮੀਟਰ (mm) ਬਾਰਿਸ਼ ਹੋਈ ਹੈ, ਜਦੋਂ ਕਿ ਇਸ ਦੌਰਾਨ 152.6 ਮਿਲੀਮੀਟਰ ਆਮ ਬਾਰਿਸ਼ ਹੁੰਦੀ ਹੈ। ਇਸ ਦੌਰਾਨ, ਮੰਡੀ ਵਿੱਚ 110 ਫੀਸਦੀ, ਸ਼ਿਮਲਾ 'ਚ 89 ਫੀਸਦੀ ਅਤੇ ਊਨਾ ਵਿੱਚ 86 ਫੀਸਦੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ।80 ਲੋਕਾਂ ਦੀ ਹੋਈ ਮੌਤਮੰਡੀ ਵਿੱਚ ਲਾਪਤਾ ਲੋਕਾਂ ਲਈ ਖੋਜ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਹਫ਼ਤੇ ਥੁਨਾਗ, ਗੋਹਰ ਅਤੇ ਕਰਸੋਗ ਸਬ-ਡਿਵੀਜ਼ਨਾਂ ਵਿੱਚ 28 ਲੋਕ ਲਾਪਤਾ ਹੋ ਗਏ ਸਨ। ਉਨ੍ਹਾਂ ਦਾ ਪਤਾ ਲਗਾਉਣ ਲਈ ਡਰੋਨ ਅਤੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਲਈ ਜਾ ਰਹੀ ਹੈ।ਸਰਕਾਰੀ ਅੰਕੜਿਆਂ ਅਨੁਸਾਰ, 20 ਜੂਨ ਤੋਂ ਹਿਮਾਚਲ ਪ੍ਰਦੇਸ਼ ਵਿੱਚ 80 ਮੌਤਾਂ ਹੋਈਆਂ ਹਨ। ਮਰਨ ਵਾਲੇ 80 ਲੋਕਾਂ ਵਿੱਚੋਂ 52 ਦੀ ਮੌਤ ਬੱਦਲ ਫਟਣ, ਅਚਾਨਕ ਹੜ੍ਹ ਅਤੇ ਜ਼ਮੀਨ ਖਿਸਕਣ ਵਰਗੀਆਂ ਬਾਰਿਸ਼ ਨਾਲ ਸਬੰਧਤ ਘਟਨਾਵਾਂ ਵਿੱਚ ਹੋਈ। ਅਧਿਕਾਰੀਆਂ ਨੇ ਕਿਹਾ ਕਿ ਬਾਕੀ 28 ਮੌਤਾਂ ਸੜਕ ਹਾਦਸਿਆਂ ਨਾਲ ਸਬੰਧਤ ਸਨ।SEOC ਦੇ ਅਨੁਸਾਰ, ਹੁਣ ਤੱਕ ਬਾਰਿਸ਼ ਕਾਰਨ ਹੋਏ ਨੁਕਸਾਨ ਦਾ ਅਨੁਮਾਨ ਲਗਭਗ 692 ਕਰੋੜ ਰੁਪਏ ਹੈ। ਅਧਿਕਾਰੀ ਨੇ ਕਿਹਾ ਕਿ ਇਹ ਅੰਕੜਾ ਵੱਧ ਸਕਦਾ ਹੈ, ਕਿਉਂਕਿ ਅਜੇ ਵੀ ਡੇਟਾ ਇਕੱਠਾ ਕੀਤਾ ਜਾ ਰਿਹਾ ਹੈ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।