ਖਾਲਿਸਤਾਨੀ ਅੱਤਵਾਦੀ ਅਤੇ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ (Guratwant Singh Pannu) ਕੈਨੇਡਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ G7 ਸੰਮੇਲਨ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਘੇਰਿਆ ਜਾਵੇਗਾ।ਪੰਨੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਹੁਕਮ ਦਿੱਤਾ ਸੀ। ਉਨ੍ਹਾਂ ਤੋਂ ਇਸ ਲਈ ਜਵਾਬ ਮੰਗਿਆ ਜਾਵੇਗਾ। ਨਿੱਝਰ ਦੀ 18 ਜੂਨ 2023 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਕੈਨੇਡਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ 15 ਤੋਂ 17 ਜੂਨ ਤੱਕ ਅਲਬਰਟਾ ਸੂਬੇ ਦੇ ਕਨਾਨਾਸਕਿਸ ਵਿੱਚ ਹੋਣ ਵਾਲੇ G7 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਇਸ ਲਈ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ। ਮੋਦੀ ਨੇ X 'ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਤੋਂ ਬਾਅਦ ਪੰਨੂ ਨੇ ਵੀਡੀਓ ਜਾਰੀ ਕੀਤੀ ਹੈ।ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਜਾਰੀ ਕਰਕੇ ਕਿਹਾ, ਮੈਂ ਕੈਨੇਡੀਅਨ ਕੇਂਦਰੀ ਬੈਂਕ ਦੇ ਸਾਬਕਾ ਮੁਖੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਖਾਲਿਸਤਾਨ ਪੱਖੀ ਸਿੱਖਾਂ ਨੂੰ ਇੱਕ ਇਤਿਹਾਸਕ ਮੌਕਾ ਪ੍ਰਦਾਨ ਕੀਤਾ ਹੈ। ਇਹ ਇੱਕ ਦੁਰਲੱਭ ਮੌਕਾ ਹੈ ਜਿਸ ਵਿੱਚ ਉਹ G7 ਦੇਸ਼ਾਂ ਅਤੇ ਗਲੋਬਲ ਮੀਡੀਆ ਦੇ ਸਾਹਮਣੇ ਨਰਿੰਦਰ ਮੋਦੀ ਦੀ ਰਾਜਨੀਤੀ 'ਤੇ ਸਿੱਧਾ ਹਮਲਾ ਕਰ ਸਕਦੇ ਹਨ।ਪੰਨੂ ਨੇ ਅੱਗੇ ਕਿਹਾ ਕਿ ਨਰਿੰਦਰ ਮੋਦੀ ਨੇ ਸਰੀ ਗੁਰਦੁਆਰੇ ਦੇ ਪ੍ਰਧਾਨ ਤੇ ਖਾਲਿਸਤਾਨ ਰੈਫਰੈਂਡਮ ਕਨਵੀਨਰ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਦਾ ਹੁਕਮ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਨੂੰ ਨਿੱਝਰ ਦੇ ਕਤਲ ਦੇ ਨਾਲ-ਨਾਲ ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਵਿੱਚ ਮਸਜਿਦਾਂ 'ਤੇ ਹੋਏ ਹਮਲਿਆਂ ਤੇ ਨਨਕਾਣਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਅਸਫਲ ਕੋਸ਼ਿਸ਼ ਲਈ ਜਵਾਬਦੇਹੀ ਦਾ ਸਾਹਮਣਾ ਕਰਨਾ ਪਵੇਗਾ।ਪੰਨੂ ਨੇ ਅੱਗੇ ਕਿਹਾ ਕਿ ਭਾਵੇਂ ਕੈਨੇਡਾ ਵਿੱਚ ਹਿੰਦੂਤਵ ਸਮਰਥਕ ਮੋਦੀ ਦੇ G7 ਸੱਦੇ ਦਾ ਜਸ਼ਨ ਮਨਾ ਰਹੇ ਹਨ, ਪਰ ਇਹ ਜਸ਼ਨ ਬਹੁਤਾ ਸਮਾਂ ਨਹੀਂ ਚੱਲੇਗਾ।ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।