Canada Shooting: ਕੈਨੇਡਾ ਦੇ ਟੋਰਾਂਟੋ ਸ਼ਹਿਰ 'ਚ ਮੰਗਲਵਾਰ ਰਾਤ ਇਕ ਭਿਆਨਕ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਹੋਰ ਪੰਜ ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਸ਼ਹਿਰ ਵਿੱਚ ਦਹਿਸ਼ਤ ਦਾ ਕਾਰਨ ਬਣੀ ਹੋਈ ਹੈ। ਰਿਪੋਰਟਾਂ ਮੁਤਾਬਕ, ਗੋਲੀਬਾਰੀ ਦੀ ਇਹ ਘਟਨਾ ਲੌਰੈਂਸ ਹਾਈਟਸ ਇਲਾਕੇ ਵਿੱਚ Ranee Avenue and Allen Road ਦੇ ਨੇੜੇ, ਫਲੇਮਿੰਗਟਨ ਅਤੇ ਜੈਚਰੀ ਰੋਡ ਦੇ ਕੋਲ ਰਾਤ 8.30 ਵਜੇ ਦੇ ਕਰੀਬ ਵਾਪਰੀ। ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਟੋਰਾਂਟੋ ਪੁਲਿਸ ਅਤੇ ਐਮਰਜੈਂਸੀ ਟੀਮਾਂ ਤੁਰੰਤ ਮੌਕੇ 'ਤੇ ਪੁੱਜ ਗਈਆਂ।ਇੱਕ ਦੀ ਮੌਤ ਅਤੇ 5 ਜ਼ਖਮੀਘਟਨਾ ਸਥਾਨ ਤੋਂ ਛੇ ਜਖਮੀ ਲੋਕਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇੱਕ ਵਿਅਕਤੀ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਟੋਰਾਂਟੋ ਪੈਰਾਮੈਡਿਕਸ ਦੇ ਅਨੁਸਾਰ, ਜਖਮੀ ਹੋਏ ਲੋਕਾਂ ਦੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੈ। ਟੋਰਾਂਟੋ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਘਟਨਾ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਘੱਟੋ-ਘੱਟ ਪੰਜ ਲੋਕ ਹਸਪਤਾਲ ਵਿੱਚ ਦਾਖਲ ਹਨ, ਪਰ ਉਨ੍ਹਾਂ ਦੀ ਜ਼ਿੰਦਗੀ ਨੂੰ ਕੋਈ ਖਤਰਾ ਨਹੀਂ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।ਪੁਲਿਸ ਇਸ ਘਟਨਾ ਵਿੱਚ ਸ਼ਾਮਲ ਦੋਸ਼ੀ ਦੀ ਭਾਲ ਵਿੱਚ ਲੱਗੀ ਹੋਈ ਹੈ। ਪੁਲਿਸ ਮੁਲਜ਼ਮ ਦੀ ਤਲਾਸ਼ ਕਰ ਰਹੀ ਹੈ। ਜਾਂਚ ਦੌਰਾਨ ਪੁਲਿਸ ਵੱਲੋਂ ਰੇਣੀ ਐਵਿਨਿਊ ਅਤੇ ਫਲੇਮਿੰਗਟਨ ਰੋਡ ਦੇ ਨੇੜੇ ਇੱਕ ਕਮਾਂਡ ਪੋਸਟ ਵੀ ਸਥਾਪਤ ਕੀਤੀ ਗਈ ਹੈ। ਨਾਲ ਹੀ ਘਟਨਾ ਸਥਲ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸ਼ੱਕੀ ਵਿਅਕਤੀ ਦੀ ਪਹਿਚਾਣ ਕੀਤੀ ਜਾ ਸਕੇ।